ਬੀਜਾ, 16 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਹੋਣਹਾਰ ਸਪੁੱਤਰ ਨਵਤੇਜ ਸਿੰਘ ਖੱਟੜਾ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ। ਨਵੇਂ ਨਿਯੁਕਤ ਅਬਜ਼ਰਵਰ ਨਵਤੇਜ ਸਿੰਘ ਖੱਟੜਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਆਪਣੀ ਟੀਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਜਿੱਥੇ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਤੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਵਲੋਂ ਨਵੇਂ ਨਿਯੁਕਤ ਅਬਜ਼ਰਵਰ ਨਵਤੇਜ ਸਿੰਘ ਖੱਟੜਾ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਤੇਜ ਸਿੰਘ ਖੱਟੜਾ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਆਂ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਸਰਬੱਤ ਦੇ ਭਲੇ ਲਈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਸਮੇਂ ਸੀਨੀਅਰ ਆਗੂ ਅਤੇ ਸਪੋਰਟਸ ਕਲੱਬ ਦੇ ਪ੍ਰਧਾਨ ਇਨ ਰਜਿੰਦਰ ਸਿੰਘ ਕੋਟ ਪਨੈਚ, ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖਾ, ਅਕਾਲੀ ਆਗੂ ਗੁਰਮੁੱਖ ਸਿੰਘ ਮੰਡਿਆਲਾ ਕਲਾਂ, ਬਾਬਾ ਮਹਿੰਦਰ ਸਿੰਘ ਦਹਿੜੂ, ਅੰਮ੍ਰਿਤਪਾਲ ਸਿੰਘ ਖੱਟੜਾ, ਰਣਜੀਤ ਸਿੰਘ ਪਾਇਲ ਹਰਿੰਦਰ ਸਿੰਘ ਹੈਰੀ, ਰਾਜਵਿੰਦਰ ਸਿੰਘ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਦਲਭੰਜਨ ਸਿੰਘ ਆਦਿ ਹਾਜ਼ਰ ਸਨ।
ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਦਾਰ ਜੱਲ੍ਹਾ ਤੇ ਮੈਨੇਜਰ ਝਬਾਲ ਵਲੋਂ ਨਵੇਂ ਨਿਯੁਕਤ ਅਬਜ਼ਰਵਰ ਨਵਤੇਜ ਸਿੰਘ ਖੱਟੜਾ ਦਾ ਵਿਸ਼ੇਸ਼ ਸਨਮਾਨ
ਅਜੀਤ ਡੈਸਕ
17-06-2026