ਗੁਰੂਸਰ ਸੁਧਾਰ , 17 ਜੂਨ (ਬਲਵਿੰਦਰ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਸੀਨੀਅਰ ਆਗੂ ਸੁਰਜੀਤ ਸਿੰਘ ਬੋਪਾਰਾਏ ਨੂੰ ਜ਼ਿਲ੍ਹਾ ਲੁਧਿਆਣਾ ਦਾ ਆਬਜ਼ਰਵਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਬੋਪਾਰਾਏ ਪਾਰਟੀ ਵਲੋਂ ਲਗਾਏ ਜ਼ਿਲ੍ਹਾ ਲੁਧਿਆਣਾ ਦੇ ਕੁੱਲ 6 ਅਬਜ਼ਰਵਰਾਂ ਵਿਚੋਂ ਇਕ ਹਨ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਰਗੇ ਸਿਆਸਤਦਾਨਾਂ ਦੇ ਪਿਛਲੇ ਲੰਮੇ ਸਮੇਂ ਤੋਂ ਕਾਫ਼ੀ ਕਰੀਬੀ ਹਨ। ਗੱਲਬਾਤ ਕਰਦਿਆਂ ਸੁਰਜੀਤ ਸਿੰਘ ਬੋਪਾਰਾਏ ਜੋਕਿ ਬਠਿੰਡਾ ਖੇਤਰ ਦੇ ਨਾਮੀ ਕਾਰੋਬਾਰੀ ਵੀ ਹਨ, ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਤੋਂ ਇਲਾਵਾ ਜੱਦੀ ਪਿੰਡ ਬੋਪਾਰਾਏ ਕਲਾਂ ਜੋ ਕਿ ਹਲਕਾ ਦਾਖਾ ਵਿਚ ਪੈਂਦਾ ਹੈ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਦਾਖਾ ਵਿਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਆਪਣੀ ਨਿਯੁਕਤੀ ‘ਤੇ ਸੁਰਜੀਤ ਸਿੰਘ ਬੋਪਾਰਾਏ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਸੁੱਚਾ ਸਿੰਘ ਛੋਟੇਪੁਰ ਆਦਿ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਸੁਰਜੀਤ ਸਿੰਘ ਬੋਪਾਰਾਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਲੁਧਿਆਣਾ ਅਬਜ਼ਰਵਰ ਨਿਯੁਕਤ
ਅਜੀਤ ਡੈਸਕ
18-06-2026