14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਭੱਠਾਧੂਹਾ ਵਿਖੇ ‘ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾ ਵਰਗ ਦੀ ਰਜਿਸਟ੍ਰੇਸ਼ਨ ਕੀਤੀ

ਅਜੀਤ ਡੈਸਕ 18-06-2026

ਭੱਠਾਧੂਹਾ ਵਿਖੇ ‘ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾ ਵਰਗ ਦੀ ਰਜਿਸਟ੍ਰੇਸ਼ਨ ਕੀਤੀਹੰਬੜਾਂ, 17 ਜੂਨ (ਹਰਵਿੰਦਰ ਸਿੰਘ ਮੱਕੜ)- ‘ਆਪ’ ਵਲੋਂ ਨਜ਼ਦੀਕੀ ਪਿੰਡ ਭੱਠਾਧੂਹਾ ਵਿਖੇ ‘ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਮਹਿਲਾ ਵਰਗ ਨੂੰ 1000 �1500 ਰੁਪਏ ਹਰ ਮਹੀਨੇ ਦੇਣ ਲਈ ਫਾਰਮ ਭਰ ਕੇ ਰਜਿਸਟ੍ਰੇਸ਼ਨ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਚੀਮਾ ਨੇ ਪੰਜਾਬ ਸਰਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ. ਐਨ. ਐੱਸ. ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮੁੱਚੇ ਸੂਬੇ ਦਾ ਸਮਾਜਿਕ ਤੇ ਆਰਥਿਕ ਪੱਖੋਂ ਵਿਕਾਸ ਕਰਨ ਲਈ ਵੱਡੇ ਪੱਧਰ ‘ਤੇ ਜੱਦੋ- ਜਹਿਦ ਕੀਤੀ ਜਾ ਰਹੀ ਹੈ, ਉੱਥੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਗ ਵਲੋਂ ਪਿੰਡ ਭੱਠਾਧੂਹਾ ਦੇ ਸਰਬਪੱਖੀ ਵਿਕਾਸ ਨੂੰ ਕਰਵਾਉਂਦਿਆਂ ਬੜੇ ਮਿਸਾਲੀ ਕੰਮ ਕੀਤੇ ਗਏ ਹਨ। ਇਸ ਸਮੇਂ ਸਰਪੰਚ ਸੁਖਵਿੰਦਰ ਕੌਰ, ਆਂਗਨਵਾੜੀ ਮੈਂਬਰ ਬਲਵੀਰ ਕੌਰ, ਬੀਬੀ ਜਸਪ੍ਰੀਤ ਕੌਰ ਚੀਮਾ, ਬੀਬੀ ਭੁਪਿੰਦਰ ਕੌਰ ਚੀਮਾ, ਬੀਬੀ ਹਰਜਿੰਦਰ ਕੌਰ, ਬੀਬੀ ਜਗੀਰ ਕੌਰ, ਉਂਕਾਰ ਸਿੰਘ, ਮੈਂਬਰ ਬਲਵਿੰਦਰ ਸਿੰਘ, ਚਰਨ ਸਿੰਘ, ਹਰਨੇਕ ਸਿੰਘ ਖਾਲਸਾ, ਕੁਲਦੀਪ ਸਿੰਘ ਤੇ ਹੋਰ ਮਹਿਲਾ ਵਰਗ ਵੱਡੀ ਗਿਣਤੀ ਵਿਚ ਹਾਜ਼ਰ ਸੀ।

ਪਿਛਲੀ ਖ਼ਬਰ ਫਰਿਸਕੋ ਆਰਟਿਸਟ ਗੁਰਪ੍ਰੀਤ ਮਣਕੂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸਰਾਭਾ ਹਸਪਤਾਲ ’ਚ ਹਾਰਟ ਤੇ ਜਰਨਲ ਚੈੱਕਅੱਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।