14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਫਰਿਸਕੋ ਆਰਟਿਸਟ ਗੁਰਪ੍ਰੀਤ ਮਣਕੂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 18-06-2026


ਪਹਿਲੇ ਸਿੱਖ ਫਰਿਸਕੋ ਆਰਟਿਸਟ ਹਨ ਗੁਰਪ੍ਰੀਤ ਮਣਕੂ
ਜਗਰਾਉਂ, 17 ਜੂਨ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ) ਜਗਰਾਉਂ ਨਾਲ ਸੰਬੰਧਤ ਪ੍ਰਸਿੱਧ ਫਰਿਸਕੋ ਆਰਟਿਸਟ ਗੁਰਪ੍ਰੀਤ ਸਿੰਘ ਮਣਕੂ ਨੂੰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮਣਕੂ ਇਹ ਮਾਣ ਹਾਸਲ ਕਰਨ ਵਾਲੇ ਉਹ ਪਹਿਲੇ ਸਿੱਖ ਫਰਿਸਕੋ ਆਰਟਿਸਟ ਬਣੇ ਹਨ, ਜਿਸ ਨਾਲ ਨਾ ਸਿਰਫ਼ ਜਗਰਾਉਂ ਸਗੋਂ ਪੂਰੀ ਸਿੱਖ ਕੌਮ ਲਈ ਇਹ ਮਾਣ ਵਾਲਾ ਪਲ ਬਣ ਗਿਆ ਹੈ। ਗੁਰਪ੍ਰੀਤ ਸਿੰਘ ਮਣਕੂ ਪਿਛਲੇ 33 ਸਾਲਾਂ ਤੋਂ ਕਲਾ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਆਪਣੀ ਵਿਲੱਖਣ ਕਲਾ ਰਾਹੀਂ ਦੇਸ਼-ਵਿਦੇਸ਼ ਵਿੱਚ ਪੰਜਾਬੀ ਅਤੇ ਸਿੱਖ ਕਲਾ ਦੀ ਪਛਾਣ ਬਣਾਉਂਦੇ ਆ ਰਹੇ ਹਨ। ਉਨ੍ਹਾਂ ਦੀ ਚੋਣ ਇਕ ਬਹੁਤ ਹੀ ਸਖ਼ਤ ਪ੍ਰਕਿਰਿਆ ਰਾਹੀਂ ਹੋਈ, ਜਿੱਥੇ 40 ਮਾਹਿਰਾਂ ਦੇ ਪੈਨਲ ਨੇ ਵੱਖ-ਵੱਖ ਕਲਾਕਾਰਾਂ ਵਿਚੋਂ ਉਨ੍ਹਾਂ ਨੂੰ ਚੁਣਿਆ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿਖੇ 10 ਦਿਨ ਰਹਿਕੇ ਸਿੱਖ ਇਨੀਏਚਰ ਸ਼ੈਲੀ ਰਾਹੀਂ ਮੋਰਾਕਾਸ਼ੀ ਲਘੂ ਚਿੱਤਰ ਸ਼ੈਲੀ ਵਿੱਚ ਇਕ ਵਿਸ਼ੇਸ਼ ਕਲਾ ਰਚਨਾ ਤਿਆਰ ਕੀਤੀ। ਇਸ ਕਲਾ ਕਿਰਤ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਹੁਤ ਪਸੰਦ ਕੀਤਾ ਅਤੇ ਇਸ ਦੀ ਖੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਮਣਕੂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ, ਬਲਕਿ ਜਗਰਾਉਂ, ਪੰਜਾਬ ਅਤੇ ਸਮੁੱਚੀ ਸਿੱਖ ਕੌਮ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਇਹ ਵੀ ਸੰਕਲਪ ਲਿਆ ਕਿ ਉਹ ਸਿੱਖ ਆਫ ਸਕੂਲ ਦੀ ਮਿਨੀਏਚਰ ਮੋਰਾਕਾਸ਼ੀ ਸ਼ੈਲੀ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਹ ਉਪਲਬਧੀ ਪੰਜਾਬ ਦੀ ਰਵਾਇਤੀ ਕਲਾ ਨੂੰ ਰਾਸ਼ਟਰੀ ਪੱਧਰ ‘ਤੇ ਨਵੀਂ ਪਹਿਚਾਣ ਦਿਵਾਉਣ ਵਾਲਾ ਇਕ ਇਤਿਹਾਸਕ ਪਲ ਮੰਨਿਆ ਜਾ ਰਿਹਾ ਹੈ।

 

ਪਿਛਲੀ ਖ਼ਬਰ ਮਾਮਲਾ ਸਰਪੰਚ ’ਤੇ ਹੋਏ ਹਮਲੇ ’ਤੇ ਢੁਕਵੀਂ ਕਾਰਵਾਈ ਨਾ ਹੋਣ ਦਾ ਪਿੰਡ ਗੋਬਿੰਦਗੜ੍ਹ ਦੇ ਸਰਪੰਚ ਦੀ ਕੁੱਟਮਾਰ ਕਰਨ ਦੇ ਰੋ... ਅਗਲੀ ਖ਼ਬਰ ਭੱਠਾਧੂਹਾ ਵਿਖੇ ‘ਮੁੱਖ ਮੰਤਰੀ ਮਾਵਾਂ- ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾ ਵਰਗ ਦੀ ਰਜਿਸਟ੍ਰੇਸ਼ਨ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।