14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਾਮਲਾ ਸਰਪੰਚ ’ਤੇ ਹੋਏ ਹਮਲੇ ’ਤੇ ਢੁਕਵੀਂ ਕਾਰਵਾਈ ਨਾ ਹੋਣ ਦਾ ਪਿੰਡ ਗੋਬਿੰਦਗੜ੍ਹ ਦੇ ਸਰਪੰਚ ਦੀ ਕੁੱਟਮਾਰ ਕਰਨ ਦੇ ਰੋਸ ਵਜੋਂ

ਅਜੀਤ ਡੈਸਕ 18-06-2026

ਪੰਚਾਇਤ ਯੂਨੀਅਨ ਵਲੋਂ ਲੁਧਿਆਣਾ-ਬਠਿੰਡਾ ਰੋਡ ਜਾਮ
ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜੂਦਾ ਸਰਪੰਚ ਜਗਜੀਤ ਸਿੰਘ ਮਾਂਗਟ ‘ਤੇ ਪਿੰਡ ਦੇ ਹੀ ਇੱਕ ਵਿਅਕਤੀ ਵਲੋਂ ਕੀਤੇ ਗਏ ਕਾਤਲਾਨਾ ਹਮਲੇ ਤੋਂ ਪੁਲਿਸ ਵਲੋਂ ਉਕਤ ਵਿਅਕਤੀ ਖਿਲਾਫ਼ ਠੋਸ ਕਾਨੂੰਨੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਦੇ ਪ੍ਰਧਾਨ ਸਰਪੰਚ ਗੁਰਪ੍ਰੀਤ ਸਿੰਘ ਚੱਕ ਭਾਈਕਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਮੁਹਤਵਰਾਂ ਦੇ ਸਹਿਯੋਗ ਨਾਲ ਰਾਏਕੋਟ ਸ਼ਹਿਰ ਦੇ ਬਰਨਾਲਾ ਚੌਕ ਵਿਖੇ ਰੋਸ ਧਰਨਾ ਦਿੰਦਿਆਂ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਚੱਕ ਭਾਈਕਾ ਤੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਪਿੰਡ ਗੋਬਿੰਦਗੜ੍ਹ ਦੇ ਸਰਪੰਚ ਜਗਜੀਤ ਸਿੰਘ ਮਾਂਗਟ ‘ਤੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਗੁਰਵਿੰਦਰ ਸਿੰਘ ਪੁੱਤਰ ਸਵ: ਅਮਰਜੀਤ ਸਿੰਘ ਵਾਸੀ-ਗੋਬਿੰਦਗੜ੍ਹ ਖਿਲਾਫ਼ ਪੁਲਿਸ ਵਲੋਂ ਅਜੇ ਤੱਕ ਕੋਈ ਠੋਸ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਉਕਤ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਨੂੰਨ ਮੁਤਾਬਿਕ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਰਾਏਕੋਟ ਪੁਲਿਸ ਪ੍ਰਸ਼ਾਸਨ ਵੱਲੋਂ 2 ਦਿਨਾਂ ਦੇ ਅੰਦਰ-ਅੰਦਰ ਉਕਤ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਪੰਚਾਇਤ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੜਕਾਂ ਜਾਮ ਕਰਕੇ ਰੋਸ ਪ੍ਰਗਟਾਇਆ ਜਾਵੇਗਾ। ਇਸ ਮੌਕੇ ਡੀ.ਐੱਸ.ਪੀ. ਰਾਏਕੋਟ ਮੁਰਾਦ ਜਸਵੀਰ ਸਿੰਘ ਗਿੱਲ ਦੇ ਭਰੋਸੇ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕੀਤਾ। ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.� ਹੀਰਾ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਪਾਰਟੀਆਂ ਵਲੋਂ ਛਾਪੇਮਾਰੀ ਜਾਰੀ ਹੈ, ਉਸ ਨੂੰ ਜਲਦ ਕਾਬੂ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ ਜੇਪੀ ਜਲਾਲਦੀਵਾਲ, ਸਰਪੰਚ ਡਾ.ਬਲਜੀਤ ਸਿੰਘ ਸਹਿਬਾਜ਼ਪੁਰਾ, ਸਰਪੰਚ ਸੁਖਵਿੰਦਰ ਸਿੰਘ ਰਾਜਗੜ੍ਹ, ਸਰਪੰਚ ਗੁਰਸੇਵਲ ਸਿੰਘ ਬਿੰਜਲ, ਸਰਪੰਚ ਸੁਖਵਿੰਦਰ ਸਿੰਘ ਬੱਸੀਆਂ, ਸਰਪੰਚ ਅੰਮ੍ਰਿਤਪਾਲ ਸਿੰਘ ਹੈਪੀ ਸਿਵੀਆਂ, ਸਰਪੰਚ ਸੰਦੀਪ ਕੌਰ ਲੋਹਟਬੱਦੀ, ਸਰਪੰਚ ਜਗਪ੍ਰੀਤ ਸਿੰਘ ਤੁੰਗਾਹੇੜੀ, ਸਰਪੰਚ ਜਸਵਿੰਦਰ ਸਿੰਘ ਨੱਥੋਵਾਲ, ਸਰਪੰਚ ਨਾਇਬ ਸਿੰਘ ਬੋਪਾਰਾਏ ਖੁਰਦ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ, ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਸ਼ਿੰਦਾ ਸਿੰਘ ਮੂਮ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਵਾਦਿਤ ਵਾਇਰਲ ਵੀਡੀਓ� ਮਾਮਲੇ ’ਚ ਅਸਤੀਫ਼ਾ ਦੇਣ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਫਰਿਸਕੋ ਆਰਟਿਸਟ ਗੁਰਪ੍ਰੀਤ ਮਣਕੂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।