09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 22-06-2026


ਭੂੰਦੜੀ, 21 ਜੂਨ (ਕੁਲਦੀਪ ਸਿੰਘ ਮਾਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਨੇੜਲੇ ਪਿੰਡ ਸਲੇਮਪੁਰਾ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਪ੍ਰਗਟਾਈ। ਭੋਗ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਿੰਦਰ ਪਾਲ ਸਿੰਘ ਹਵਾਸ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ, ਨਾਮ ਬਾਣੀ ਨਾਲ ਜੁੜਨ ਅਤੇ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਗੁਰਦੁਆਰਾ ਗੁਰੂ ਨਾਨਕ ਨਿਵਾਸ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਪਾਲ ਸਿੰਘ ਹਵਾਸ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਛੋਟੇ ਬੱਚਿਆਂ ਨੇ ਵੀ ਸ਼ਹਾਦਤ ਨਾਲ ਸਬੰਧਤ ਕਵਿਤਾਵਾਂ ਅਤੇ ਧਾਰਮਿਕ ਰਚਨਾਵਾਂ ਪੇਸ਼ ਕੀਤੀਆਂ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਮੈਂਬਰ ਬਲਦੇਵ ਸਿੰਘ ਅਤੇ ਲੰਗਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਬੁੱਟਰ, ਪਵਨਦੀਪ ਸਿੰਘ ਅਤੇ ਏਕਜੋਤ ਸਿੰਘ ਵਲੋਂ ਕਵਿਤਾਵਾਂ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਪਿੰਡ ਰੁਪਾਲੋਂ ਵਿਖੇ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ -ਮਾਮਲਾ ਰਾਏਕੋਟ ਦੇ ਗੈਬੀ ਪੁਲ ਦੇ ਵਾਪਰੇ ਹਾਦਸੇ ਦਾ- ਕਿਸਾਨਾਂ ਦੇ ਹੋਏ ਨੁਕਸਾਨ ਤੋਂ ਬਾਅਦ ਸਿੰਚਾਈ ਵਿਭਾਗ ਕੁੰਭਕਰਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।