19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

2027 ’ਚ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਮੁੜ ਤੋਂ ਸਰਕਾਰ ਬਣਾਏਗੀ-ਡਾ. ਗਿੱਲ

ਅਜੀਤ ਡੈਸਕ 25-06-2026


ਚੌਂਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ (ਸੁਧਾਰ) ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਇਆ ਜੋ ਕੇ ਸਰਕਾਰ ਦੀ ਇਕ ਵੱਡੀ ਉਪਲੱਬਧੀ ਹੈ ਤੇ ਸੂਬੇ ਦੇ ਲੋਕ ਵੀ ਸਰਕਾਰ ਦੀ ਕਾਰਜੁਗਾਰੀ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੁਰਖੀਆਂ ਵਿਚ ਬਣੇ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਝੂਠੇ ਅਤੇ ਬੇਬੁਨਿਆਦ ਅਰੋਪ ਲਗਾ ਰਹੇ ਹਨ, ਜਿਨ੍ਹਾਂ ਵੀ ਕੋਈ ਵੀ ਸੱਚਾਈ ਨਹੀਂ ਹੈ ਤੇ ਸੂਬੇ ਦੇ ਲੋਕ ਸਭ ਜਾਣਦੇ ਹਨ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ 2027 ਵਿਚ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਮੁੜ ਤੋਂ ਸਰਕਾਰ ਬਣਾਏਗੀ ਤੇ ਸੂਬੇ ਦੀ ਵਾਂਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿਚ ਹੋਵੇਗੀ।

ਪਿਛਲੀ ਖ਼ਬਰ ਸ਼ਹੀਦ ਬਾਬਾ ਹਾਕਮ ਸਿੰਘ ਦੀ ਬਰਸੀ ਨੂੰ ਸਮਰਪਿਤ 5 ਰੋਜ਼ਾ ਧਾਰਮਿਕ ਸਮਾਗਮ ਦੇਹੜਕਾ ’ਚ ਹੋਏ ਆਰੰਭ ਅਗਲੀ ਖ਼ਬਰ 27-28 ਜੂਨ ਨੂੰ ਰਾਏਕੋਟ ਦੇ ਮੈਡੀਕਲ ਸਟੋਰ ਗਰਮੀਆਂ ਦੀਆਂ ਛੁੱਟੀਆਂ ਕਾਰਨ ਰਹਿਣਗੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।