24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਲਈ ਦਾਨੀ ਪਰਿਵਾਰ ਵਲੋਂ ਮੋਟਰਸਾਈਕਲ ਦੀ ਸੇਵਾ ਭੇਟ

ਅਜੀਤ ਡੈਸਕ 26-06-2026
ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਬਲਜੀਤ ਸਿੰਘ ਪੁੱਤਰ ਸੁਰਜਨ ਸਿੰਘ, ਵਾਸੀ ਮੁਹੱਲਾ ਪ੍ਰੇਮ ਨਗਰ ਰਾਏਕੋਟ ਵੱਲੋਂ ਗੁਰੂਘਰ ਦੀ ਸੇਵਾ ਲਈ ਬੁਲਟ ਮੋਟਰਸਾਈਕਲ ਭੇਟ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ। ਜਿਸ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਬਲਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂਘਰ ਦੀ ਸੇਵਾ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਬਲਜੀਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਕੰਮਕਾਰਾਂ ਦੀ ਸਹੂਲਤ ਲਈ ਮੋਟਰਸਾਈਕਲ ਭੇਟ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਹ ਮੋਟਰਸਾਈਕਲ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਕੰਮਾਂ, ਲੰਗਰ ਦੀ ਸੇਵਾ ਲਈ ਰਾਸ਼ਨ ਲਿਆਉਣ ਤੇ ਹੋਰ ਜ਼ਰੂਰੀ ਸੇਵਾਵਾਂ ਵਿਚ ਵਰਤਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ, ਗਿਆਨੀ ਸੁਰਿੰਦਰ ਸਿੰਘ ਕਥਾਵਾਚਕ, ਹਰਜਿੰਦਰ ਸਿੰਘ ਰਿਕਾਰਡ ਕੀਪਰ, ਰਾਮਦੀਪ ਸਿੰਘ, ਪਰਮਿੰਦਰ ਸਿੰਘ ਆਂਡਲੂ, ਗੁਰਜੀਤ ਸਿੰਘ ਗੁੱਜਰਵਾਲ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਹਾਕਮ ਸਿੰਘ ਦੀ ਯਾਦ ’ਚ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੱਡੂਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਆਗੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਗੈਂਗਸਟਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।