24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁ. ਸ੍ਰੀ ਕਟਾਣਾ ਸਾਹਿਬ ਵਿਖੇ ਸਰਪੰਚ ਹਰਸਿਮਰ ਕੌਰ ਖੱਟੜਾ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 26-06-2026
ਬੀਜਾ, 25 ਜੂਨ (ਅਵਤਾਰ ਸਿੰਘ ਜੰਟੀ ਮਾਨ)-ਇਤਿਹਾਸਿਕ ਗੁਰਦੁਆਰਾ ਸ਼੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਦੀ ਧਰਮ ਪਤਨੀ ਸਰਪੰਚ ਹਰਸਿਮਰ ਕੌਰ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਕੇਹਰ ਸਿੰਘ ਮਗਰ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਗੁਰੂ ਘਰ ਦੇ ਸਨਮਾਨ ਚਿੰਨ੍ਹ ਵਾਲੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਸਰਪੰਚ ਹਰਸਿਮਰ ਕੌਰ ਖੱਟੜਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਿੱਖ ਪੰਥ ਦੇ ਮਹਾਨ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ ਰਾਮਪੁਰ, ਗੁਰਇਕਬਾਲ ਸਿੰਘ, ਗੁਰਪ੍ਰੀਤ ਸਿੰਘ ਗੁਰੀ ਖੱਟੜਾ, ਇੰਦਰਪਾਲ ਸਿੰਘ ਗਿੱਲ, ਗੁਰਜੋਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਭੂਰੀ ਵਾਲੇ ਗੁਰਗੱਦੀ ਪਰੰਪਰਾ ਵਲੋਂ ਨਿਰਜਲਾ ਇਕਾਦਸ਼ੀ ਮੌਕੇ ਮੰਡੀ ਮੁੱਲਾਂਪੁਰ ’ਚ ਠੰਢੇ-ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਿਖੇ ਇਕਾਈ ਹਸਪਤਾਲ ਵਲੋਂ ਗੁਰਦੇ ਦੀ ਪੱਥਰੀ, ਪ੍ਰੋਸਟੇਟ ਰੋਗਾਂ ਅਤੇ ਅੰਗ ਦਾਨ ਬਾਰੇ ਜਾਗਰੂਕਤਾ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।