07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਾਲਜ ਰੋਡ ਦਾਖਾ ਗੁਰਦੁਆਰਾ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਅੱਜ

ਅਜੀਤ ਡੈਸਕ 27-06-2026
ਮੁੱਲਾਂਪੁਰ ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ (ਲੁਧਿ:) ਵਿਖੇ ਸਨਿਚਰਵਾਰ 27 ਜੂਨ ਨੂੰ ਕੀਰਤਨ ਸਮਾਗਮ ਹੋ ਰਿਹਾ। ਸ਼੍ਰੀ ਗੁਰੂ ਅਰਜਨ ਦੇਵ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੁੱਲਾਂਪੁਰ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਦੀ ਸ਼ਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜੱਥੇ ਵਲੋਂ ਕੀਰਤਨ ਬਾਅਦ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਸ਼ਾਮ 6 ਵਜੇ ਸ਼ੁਰੂ ਹੋਣ ਵਾਲਾ ਕੀਰਤਨ ਦਰਬਾਰ ਰਾਤ 10 ਵਜੇ ਤੱਕ ਜਾਰੀ ਰਹੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ ਸੀ.ਪੀ.ਆਈ. (ਐੱਮ) ਤਹਿਸੀਲ ਰਾਏਕੋਟ ਵਲੋਂ ਕੌਂਸਲਰ ਸੁਖਵੀਰ ਸਿੰਘ ਰਾਏ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੁਰਜ ਲਿੱਟਾਂ -ਹਲਵਾਰਾ ਸੰਪਰਕ ਸੜਕ ’ਤੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਨ ਨਾਲ ਲੋਕ ਭਾਰੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।