17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਾਈਕਲ ਵੇਚਣ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ ਪ੍ਰਵਾਸੀ ਨੇ ਕੀਤਾ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜੀਤ ਡੈਸਕ 30-06-2026
ਚੌਂਕੀਮਾਨ, 29 ਜੂਨ ( ਤੇਜਿੰਦਰ ਸਿੰਘ ਚੱਢਾ)-ਨੇੜਲੇ ਪਿੰਡ ਕੁਲਾਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਪ੍ਰਵਾਸੀ ਮਜ਼ਦੂਰ ਨੇ ਹੀ ਆਪਣੇ ਇਕ ਪ੍ਰਵਾਸੀ ਮਜ਼ਦੂਰ ਸਾਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਵੈਜ਼ਨਾਥ ਯਾਦਵ (ਉਮਰ ਕਰੀਬ 50 ਸਾਲ) ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪਿੰਡ ਲੱਛਮੀਪੁਰ ਬਿਲਾਹੀ ਦਾ ਵਸਨੀਕ ਸੀ ਅਤੇ ਪਿਛਲੇ ਲਗਭਗ 22 ਸਾਲਾਂ ਤੋਂ ਪਰਦੀਪ ਸਿੰਘ ਪੁੱਤਰ ਮੁਹਿੰਦਰ ਸਿੰਘ ਵਾਸੀ ਕੁਲਾਰ ਦੀ ਮੋਟਰ ’ਤੇ ਰਹਿ ਕੇ ਕੰਮ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਦੋਸ਼ੀ ਚਕਲੇਸ਼ ਯਾਦਵ ਨੇ ਕਿਸੇ ਸਮੇਂ ਵੈਜ਼ਨਾਥ ਯਾਦਵ ਦਾ ਸਾਈਕਲ ਵੇਚ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਕਾਫ਼ੀ ਸਮੇਂ ਤੋਂ ਤਣਾਅ ਅਤੇ ਨਾਰਾਜ਼ਗੀ ਚੱਲ ਰਹੀ ਸੀ। ਇਹ ਵਿਵਾਦ ਹੌਲੀ-ਹੌਲੀ ਵੱਡੇ ਟਕਰਾਅ ਵਿੱਚ ਤਬਦੀਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਦੇ ਚਲਦਿਆਂ ਚਕਲੇਸ਼ ਯਾਦਵ ਨੇ ਵੈਜ਼ਨਾਥ ਯਾਦਵ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਘਾਤਕ ਸੀ ਕਿ ਵੈਜ਼ਨਾਥ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਤਕ ਦੇ ਭਤੀਜੇ ਲਲਿਨ ਕੁਮਾਰ ਯਾਦਵ ਨੇ ਦੱਸਿਆ ਕਿ ਕਾਤਲ ਨੇ ਉਸ ਦੇ ਚਾਚੇ ਦਾ ਸਾਇਕਲ ਵੇਚ ਦਿੱਤਾ ਸੀ ਜਿਸ ਕਰਕੇ ਕਾਤਲ ਨੇ ਆਪਣਾ ਗੁਨਾਹ ਛੁਪਾਉਣ ਦੇ ਚੱਕਰ ‘ਚ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਸਬੰਧੀ ਕਿਸਾਨ ਪਰਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰਵਾਸੀ ਮਜ਼ਦੂਰ ਉਨ੍ਹਾਂ ਦੇ ਖੇਤ ਦੀ ਮੋਟਰ ’ਤੇ ਰਹਿ ਰਹੇ ਸਨ ਪ੍ਰੰਤੂ ਕੰਮ ਕਿਤੇ ਹੋਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਅੱਜ ਤੜਕਸਾਰ ਪਤਾ ਲੱਗਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਚੌੰਕੀ ਚੌਂਕੀਮਾਨ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨਾਂ ਅਤੇ ਘਟਨਾ ਦੇ ਹੋਰ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਹਲਕੇ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਤੋਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।