18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਕਿਯੂ ਏਕਤਾ ਉਗਰਾਹਾਂ ਨੇ ਚੰਡੀਗੜ੍ਹ ਪ੍ਰਦਰਸ਼ਨ ਸੰਬੰਧੀ ਕਿਸਾਨਾਂ-ਮਜ਼ਦੂਰਾਂ ਨੂੰ ਕੀਤਾ ਲਾਮਬੰਦ

ਅਜੀਤ ਡੈਸਕ 30-06-2026
ਜਗਰਾਉਂ, 29 ਜੂਨ (ਸ਼ਮਸ਼ੇਰ ਸਿੰੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਤਲਵੰਡੀ ਖੁਰਦ, ਭੱਟੀਆਂ ਢਾਹਾਂ ਅਤੇ ਮਾਜਰੀ ਵਿਖੇ ਮੀਟਿੰਗਾਂ ਕਰਕੇ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਰੋਸ ਧਰਨੇ ਅਤੇ ਮੁਜ਼ਾਹਰੇ ਸੰਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਮੀਟਿੰਗਾਂ ’ਚ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਤੇ ਯੁਵਰਾਜ ਸਿੰਘ ਘੁਡਾਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ 2 ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ ਉਗਰਾਹਾਂ ਤੇ ਭਾਕਿਯੂ ਏਕਤਾ ਡਕੌਂਦਾ ਧਨੇਰ ਵਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਧਰਨੇ ’ਚ ਮੰਗ ਕੀਤੀ ਜਾਵੇਗੀ ਕਿ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ’ਚ ਕੀਤੇ ਗਏ ਵਾਧੇ ਨੂੰ ਨੂੰ ਵਾਪਸ ਲਿਆ ਜਾਏ, ਯੂਰੀਏ ,ਡੀਏਪੀ ਖਾਦਾਂ ਦੀ ਭਾਰੀ ਤੋਟ ਨੂੰ ਖਤਮ ਕੀਤਾ ਜਾਏ, ਭਾਰਤ ਅਮਰੀਕਾ ਸਮਝੌਤਾ ਮੁਕਤ ਵਪਾਰ ਰੱਦ ਕਰੋ, ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਕੱਟ ਖ਼ਤਮ ਕੀਤੇ ਜਾਣ, ਬਿਜਲੀ ਬਿੱਲ 2025 ਤੇ ਬੀਜ ਬਿੱਲ ਰੱਦ ਕੀਤੇ ਜਾਣ, ਕਿਸਾਨਾਂ ਦੇ ਕਰਜ਼ਿਆਂ ਤੇ ਲੀਕ ਮਾਰੀ ਜਾਵੇ ਤੇ ਵੱਡੇ ਧਨਾਢਾਂ ਤੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ। ਆਗੂਆਂ ਕਿਹਾ ਕਿ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਚੰਡੀਗੜ੍ਹ ਵਿਖੇ ਜਾਣਗੇ। ਇਸ ਮੌਕੇ ਜਸਵੰਤ ਸਿੰਘ ਭੱਟੀਆਂ, ਅਮਰੀਕ ਸਿੰਘ ਭੂੰਦੜੀ, ਤੀਰਥ ਸਿੰਘ ਤਲਵੰਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 4 ਜੁਲਾਈ ਦੇ ਚੰਡੀਗੜ੍ਹ ਕਿਸਾਨ ਪ੍ਰਦਰਸ਼ਨ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਨੂਰਪੁਰਾ ਰਜਵਾਹੇ ’ਚੋਂ ਲਤਾਲਾ ਦੇ ਨੌਜਵਾਨ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।