19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਡੱਲਾ ਨੇ ਜੱਦੀ ਪਿੰਡ ਡੱਲਾ ਵਿਖੇ ਮੁੱਖ ਮੰਤਰੀ ਖਿਲਾਫ਼ ਪੋਸਟਰ ਲਾਉਣ ਦੀ ਮੁਹਿੰਮ ਆਰੰਭੀ

ਅਜੀਤ ਡੈਸਕ 30-06-2026
ਹਠੂਰ, 29 ਜੂਨ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਪਿੰਡ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਦੇ ਪੋਸਟਰ ਲਾਏ ਜਾਣਗੇ ਅਤੇ ਲੋਕਾਂ ਨੂੰ ਭਗਵੰਤ ਮਾਨ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉ ਦੀਆਂ ਬਦਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਆਪਣੇ ਜੱਦੀ ਪਿੰਡ ਉਕਤ ਪੋਸਟਰ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਚੋਣਾਂ ਵਿਚ ਲੋਕਾਂ ਨਾਲ ਅਨੇਕਾਂ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ, ਪਰ ਕਿਧਰੇ ਵੀ ਕੋਈ ਵਾਅਦਾ ਪੂਰਾ ਨਹੀਂ ਹੋਇਆ ਅਤੇ ਹੁਣ ਅੰਤਲੇ ਸਾਲ ਲੋਕਾਂ ਨੂੰ ਭਰਮਾਉਣ ਲਈ ਐਲਾਨ ’ਤੇ ਐਲਾਨ ਕੀਤੇ ਜਾ ਰਹੇ ਹਨ ਜੋ ਸਿਰਫ ਐਲਾਨ ਹੀ ਰਹਿ ਜਾਣਗੇ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਮਸਲੇ ਤਾਂ ਕੀ ਹੱਲ ਕਰਨੇ ਸਨ ਸਗੋਂ ਇਸ ਨੇ ਤਾਂ ਗੁਰੂਆਂ ਦੀਆਂ ਤਸਵੀਰਾਂ ਦੀ ਬੇਅਦਬੀ ਕੀਤੀ ਹੈ ਅਤੇ ਫਿਰ ਉਸ ਤੋਂ ਇਨਕਾਰੀ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧਾ ਚੈਲੈਂਜ਼ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਿੰਡ ਪ੍ਰਧਾਨ ਜਗਜੀਤ ਸਿੰਘ ਡੱਲਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਬਿੱਟੂ, ਜਰਨੈਲ ਸਿੰਘ, ਪਰਿਵਾਰ ਸਿੰਘ, ਸੁਖਵਿੰਦਰ ਸਿੰਘ, ਸਿਮਰਨਜੀਤ ਸਿੰਘ, ਬਚਿੱਤਰ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ, ਕਿਹਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਵੀਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੌਰੀ ਸ਼ੰਕਰ ਸੇਵਾ ਮੰਡਲ ਵਲੋਂ ਸ੍ਰੀ ਅਮਰਨਾਥ ਯਾਤਰਾ ਦੇ ਭੰਡਾਰੇ ਲਈ ਰਸਦ ਦੇ ਟਰੱਕ ਰਵਾਨਾ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀ ਪ੍ਰਧਾਨਗੀ ਚੋਣ ’ਚ ਗੁੱਟਬੰਦੀ ਨਹੀਂ, ਵਿਕਾਸ ਬਣ ਸਕਦਾ ਹੈ ਕੌਂਸਲਰਾਂ ਦੀ ਪਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।