11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਦੀਆਂ ਸਮੱਸਿਆਵਾਂ ’ਤੇ ਹੋਇਆ ਵਿਚਾਰ ਵਟਾਂਦਰਾ

ਅਜੀਤ ਡੈਸਕ 01-07-2026

ਜਗਰਾਉਂ, 30 ਜੂਨ (ਵਿਨੋਦ ਕੁਮਾਰ)-ਪ੍ਰੈਸ ਕਲੱਬ ਜਗਰਾਉਂ ਦੀ ਅਹਿਮ ਮੀਟਿੰਗ ਗਰੇਵਾਲ ਮਾਰਕੀਟ ਵਿਖੇ ਕਲੱਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੱਤਰਕਾਰਾਂ ਦੀਆਂ ਸਮੱਸਿਆਵਾਂ ਅਤੇ ਪੱਤਰਕਾਰੀ ਨੂੰ ਚੁਣੌਤੀਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਗਾਲਿਬ ਅਤੇ ਸਰਪ੍ਰਸਤ ਸੰਜੀਵ ਗੁਪਤਾ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਚੁਣੌਤੀਆਂ ਦਾ ਸਾਹਮਣਾ ਆਪਸੀ ਸਹਿਯੋਗ ਨਾਲ ਕਰਨਾ ਚਾਹੀਦਾ ਹੈ ਤੇ ਪ੍ਰਤੀਬੱਧਤਾ ਨਾਲ ਆਪਣੇ ਲੋਕਾਂ ਦੇ ਸਰੋਕਾਰਾਂ ਨੂੰ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਹਮੇਸ਼ਾਂ ਤੋਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ ਤੇ ਅੱਜ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਚੁਣੌਤੀਆਂ ਦਾ ਦ੍ਰਿੜਤਾ ਤੇ ਦਲੇਰੀ ਨਾਲ ਹੀ ਸਾਹਮਣਾ ਕੀਤਾ ਜਾ ਸਕਦਾ ਹੈ। ਦੇਸ਼ ਦੀਆਂ ਅਜੋਕੀਆਂ ਸਥਿਤੀਆਂ ’ਚ ਜਮਹੂਰੀਅਤ ਨੂੰ ਬਚਾਉਣ ਲਈ ਪੱਤਰਕਾਰਾਂ ਨੂੰ ਜਾਗਰੂਕ ਹੋ ਕੇ ਆਪਣਾ ਰੋਲ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ’ਚ ਪੱਤਰਕਾਰੀ ਦੀ ਆਜ਼ਾਦੀ ਲਗਾਤਾਰ ਸੁੰਗੜਦੀ ਜਾ ਰਹੀ ਹੈ, ਇਸ ਨੂੰ ਹਰ ਹੀਲੇ ਬਚਾਉਣ ਲਈ ਸਾਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ ਤਾਂ ਕਿ ਪੱਤਰਕਾਰਾਂ ’ਤੇ ਕੋਈ ਵੀ ਉਂਗਲ ਨਾ ਉਠਾ ਸਕੇ। ਇਸ ਮੌਕੇ ਚੇਅਰਮੈਨ ਹੇਮਰਾਜ ਬੱਬਰ, ਵਿਨੋਦ ਕੁਮਾਰ, ਚਰਨਜੀਤ ਸਿੰਘ ਸਰਨਾ, ਭੁਪਿੰਦਰ ਸਿੰਘ ਮੁਰਲੀ, ਕੁਲਦੀਪ ਸਿੰਘ ਲੋਹਟ, ਜਗਦੀਪ ਸਿੰਘ, ਰੌਕੀ ਚਾਵਲਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪਟਵਾਰੀਆਂ ਵਲੋਂ ‘ਆੜ ਰਹਿਣ’ ਦੇ ਰੇਟਾਂ ’ਚ ਅਚਾਨਕ ਵੱਡਾ ਵਾਧਾ ਅਗਲੀ ਖ਼ਬਰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੇ ਕੱਟਾਂ ਖ਼ਿਲਾਫ ਪਾਵਰਕਾਮ ਦਫ਼ਤਰ ਜਗਰਾਉਂ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।