11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਦੀ ਮੀਟਿੰਗ

ਅਜੀਤ ਡੈਸਕ 01-07-2026
ਜਗਰਾਉਂ, 30 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਹਲਕਾ ਜਗਰਾਉਂ ਵਿਖੇ ਅੱਜ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਪ੍ਰਧਾਨ ਐਡਵੋਕੇਟ ਰਛਪਾਲ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਕੀਤੀ। ਇਸ ਮੌਕੇ ਹਲਕੇ ਦੇ ਇੰਚਾਰਜ ਪਰਗਣ ਬਿਲਗਾ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਮੀਟਿੰਗ ’ਚ ਪਾਰਟੀ ਦੀ ਬਿਹਤਰੀ ਤੇ ਸਮਾਜ ਦੀ ਭਲਾਈ ਲਈ ਕਈ ਮੁੱਦਿਆਂ ਨੂੰ ਵਿਚਾਰਿਆ ਗਿਆ ਤੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਲਈ ਐੱਸ.ਸੀ. ਅਤੇ ਓ.ਬੀ.ਸੀ. ਦੀ ਰਿਜ਼ਰਵੇਸ਼ਨ ’ਚ ਵਿਤਕਰੇ ਦੇ ਦੋਸ਼ ਲਗਾਏ ਤੇ ਕਿਹਾ ਕਿ ਰਿਜ਼ਰਵੇਸ਼ਨ ’ਚ ਕਿਸੇ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਬੱਬੂ, ਅਮਰਜੀਤ ਸਿੰਘ ਭੱਟੀ, ਲਛਮਣ ਸਿੰਘ ਗਾਲਿਬ, ਗੁਰਮੁੱਖ ਸਿੰਘ ਤੱਪੜ, ਗੁਰਬਚਨ ਸਿੰਘ ਮਾਨ, ਡਾਕਟਰ ਸੁਖਵਿੰਦਰ ਸਿੰਘ, ਲਖਵੀਰ ਸਿੰਘ ਸੀਰਾ, ਸੁਬੇਦਾਰ ਸਾਧੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਬਲਵਿੰਦਰ ਕੌਰ ਤੇ ਸੁਰਿੰਦਰਪਾਲ ਨੂੰ ਕੈਨੇਡਾ ਵੀਜ਼ਾ ਮਿਲਿਆ ਅਗਲੀ ਖ਼ਬਰ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰ ਰਾਏਕੋਟ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।