10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਇਤਿਹਾਸਕ ਫ਼ੈਸਲੇ ਦੇ ਸਬੰਧ ’ਚ ਰਾਏਕੋਟ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 02-07-2026
ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਵੱਡੀ ਗਾਰੰਟੀ ਪੂਰੀ ਕਰ ਦਿੱਤੀ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੀਆਂ ਬੀਬੀਆਂ, ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ 1000-1500 ਰੁਪਏ ਮਹੀਨਾਵਾਰ ਰਾਸ਼ੀ ਪਾਉਣ ਦੀ ਯੋਜਨਾ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਇਤਿਹਾਸਕ ਫ਼ੈਸਲੇ ਦੇ ਸਬੰਧ ਵਿਚ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਕਮਿਊਨਿਟੀ ਸੈਂਟਰ ਰਾਏਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕੇ ਭਰ ਵਿਚੋਂ ਸੈਂਕੜੇ ਦੀ ਤਾਦਾਦ ’ਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕਰਵਾਈ ਯੋਜਨਾ ਦਾ ਹਾਜ਼ਰ ਔਰਤਾਂ ਨੂੰ ਸਿੱਧਾ ਲਾਈਵ ਪ੍ਰਸਾਰਣ ਦਿਖਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਾਨ ਸਰਕਾਰ ਨੇ ਅੱਜ ਪੰਜਾਬ ਦੀਆਂ ਧੀਆਂ-ਭੈਣਾਂ ਨਾਲ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ 1000-1500 ਰੁਪਏ ਮਹੀਨਾਵਾਰ ਰਾਸ਼ੀ ਸਿਰਫ਼ ਇਕ ਸਰਕਾਰੀ ਸਹਾਇਤਾ ਨਹੀਂ ਬਲਕਿ ਸਾਡੀਆਂ ਮਾਵਾਂ-ਭੈਣਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਆਰਥਿਕ ਆਜ਼ਾਦੀ ਦਾ ਪ੍ਰਤੀਕ ਹੈ।ਵਿਧਾਇਕ ਨੇ ਅੱਗੇ ਕਿਹਾ ਕਿ ਜਿੱਥੇ ਪਹਿਲਾਂ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਘਰਾਂ ਦੇ ਬਿੱਲ ਜ਼ੀਰੋ ਕੀਤੇ ਸਨ, ਉੱਥੇ ਹੀ ਹੁਣ ਇਸ ਸਕੀਮ ਦੇ ਲਾਗੂ ਹੋਣ ਨਾਲ ਔਰਤਾਂ ਨੂੰ ਆਪਣੇ ਰੋਜ਼ਾਨਾ ਦੇ ਘਰੇਲੂ ਖਰਚੇ ਚਲਾਉਣ ਵਿੱਚ ਬਹੁਤ ਵੱਡੀ ਮੱਦਦ ਅਤੇ ਰਾਹਤ ਮਿਲੇਗੀ। ਅਖੀਰ ਵਿਚ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਹਾਜ਼ਰ ਇਕੱਠ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀ ਬਾਂਹ ਫੜ੍ਹਦੀ ਰਹੇਗੀ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੇਗੀ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਡਾ. ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਯਸ਼ਪਾਲ ਬਿੱਟੂ ਜੈਨ, ਗੁਰਪਾਲ ਸਿੰਘ ਸੁਲਤਾਨ ਖਾਂ, ਸਰਪੰਚ ਬਲਜੀਤ ਸਿੰਘ ਉੱਪਲ, ਨਰਿੰਦਰ ਸਿੰਘ ਸੰਘੇੜਾ, ਅਜਮੇਰ ਸਿੰਘ ਸਹਿਬਾਜ਼ਪੁਰਾ, ਜੱਸ ਸਿੰਘ ਹਲਵਾਰਾ, ਗੁਰਪ੍ਰੀਤ ਸਿੰਘ ਜਲਾਲਦੀਵਾਲ, ਮਨਿੰਦਰ ਸਿੰਘ, ਪ੍ਰੀਤ ਸਿੰਘ ਰਾਏਕੋਟ, ਕੁਲਦੀਪ ਕੌਰ ਦੱਧਾਹੂਰ, ਬਲਜੀਤ ਕੌਰ ਕਾਲਸਾਂ, ਕਮਲਜੀਤ ਕੌਰ ਝੋਰੜਾਂ, ਰਛਪਾਲ ਕੌਰ ਜੰਡ, ਕਰਮਜੀਤ ਕੌਰ ਰਾਮਗੜ੍ਹ ਸਿਵੀਆਂ, ਕਰਮਜੀਤ ਕੌਰ ਰਾਜੋਆਣਾ, ਜਸਵੀਰ ਕੌਰ ਬੜੂੰਦੀ, ਮਨਦੀਪ ਕੌਰ, ਸੁਖਮਿੰਦਰ ਕੌਰ ਐਤੀਆਣਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਲੰਟੀਅਰ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਖ਼ਪਤਕਾਰਾਂ ਨੂੰ ਵਾਅਦੇ ਅਨੁਸਾਰ ਬਿਜਲੀ ਦੇਣ ਤੋਂ ਅਸਮਰੱਥ-ਇਯਾਲੀ ਅਗਲੀ ਖ਼ਬਰ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨਾਲ ਸ਼ਹਿਰ ਵਾਸੀਆਂ ਅੰਦਰ ਵਿਕਾਸ ਦੀ ਆਸ ਜਾਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।