10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਸਰਕਾਰ ਖ਼ਪਤਕਾਰਾਂ ਨੂੰ ਵਾਅਦੇ ਅਨੁਸਾਰ ਬਿਜਲੀ ਦੇਣ ਤੋਂ ਅਸਮਰੱਥ-ਇਯਾਲੀ

ਅਜੀਤ ਡੈਸਕ 02-07-2026
ਮੁੱਲਾਂਪੁਰ-ਦਾਖਾ, 1 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਅਤੇ ਘਰੇਲੂ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਥਾਂ ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਹੋਣ ਕਰਕੇ ਝੋਨੇ ਦੀ ਬਿਜਾਈ ਪ੍ਰਭਾਵਿਤ ਲਈ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਜਿੰਮੇਵਾਰ ਹੈ, ਜੋ ਵਾਅਦੇ ਅਨੁਸਾਰ ਖਪਤਕਾਰਾਂ ਨੂੰ ਬਿਜਲੀ ਦੇਣ ਤੋਂ ਅਸਮਰੱਥ ਹੈ। ਇਹ ਪ੍ਰਗਟਾਵਾ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ (ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ) ਵਲੋਂ ਵਾਅਦੇ ਤੋਂ ਭੱਜ ਰਹੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕੀਤਾ। ਸ. ਇਯਾਲੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੋਕਾਂ ਅਤੇ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦੀ ਬਿਜਲੀ ਦੇਣ ਸਮੇਂ ਕੁਤਾਹੀ ਕੀਤੀ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਵਰਕਾਮ ਮੈਨੇਜਮੈਂਟ ਦਫ਼ਤਰ ਘੇਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਟਿਊਬਵੈੱਲ ਮੋਟਰਾਂ ਨੂੰ 12 ਘੰਟੇ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ ਤਾਂ ਜੋ 8 ਘੰਟੇ ਝੋਨੇ ਦੀ ਫ਼ਸਲ ਦੇ ਨਾਲ 4 ਘੰਟੇ ਹਰਾ ਚਾਰਾ, ਸ਼ਬਜੀਆਂ ਨੂੰ ਪਾਣੀ ਮਿਲ ਸਕੇ। ਇਯਾਲੀ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਮਜ਼ਦੂਰਾਂ ਦੀਆਂ ਮੁੱਢਲੀਆਂ ਮੁਸ਼ਕਿਲਾਂ ਤੋਂ ਬੇਖ਼ਬਰ ਹੋਣ ਕਰਕੇ ਲੋਕਾਂ ਦਾ ਆਪ ਪਾਰਟੀ ਤੋਂ ਮੋਹ ਭੰਗ ਹੋਣ ਲੱਗ ਪਿਆ। ਉਨ੍ਹਾਂ ਕਿਹਾ ਕਿ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਲਈ ਵਿਸ਼ਵਾਸ ਦੀ ਥਾਂ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਪਹਿਲਾਂ ਕਿਹੜਾ ਜਰਨੇਟਰ ਨਹੀਂ ਚੱਲੇ, ਉਚਿਤ ਨਹੀਂ।
ਪਿਛਲੀ ਖ਼ਬਰ ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਸੂਬਾ ਸਰਕਾਰ ਅਸਫਲ-ਸ਼ਿਵਾਲਿਕ ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਇਤਿਹਾਸਕ ਫ਼ੈਸਲੇ ਦੇ ਸਬੰਧ ’ਚ ਰਾਏਕੋਟ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।