08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਭਾ. ਕਿ. ਯੂ ਦੁਆਬਾ ਵਲੋਂ ਖੇਤੀਬਾੜੀ ਲਈ 8 ਘੰਟੇ ਨਿਰਵਿਘਨ ਸਪਲਾਈ ਦੀ ਮੰਗ

ਅਜੀਤ ਡੈਸਕ 02-07-2026
ਗੁਰੂਸਰ ਸੁਧਾਰ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਹਿੱਤਾਂ ਲਈ ਲੜਾਈ ਲੜਦੇ ਆ ਰਹੇ ਸ: ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਉਪ ਮੰਡਲ ਸੁਧਾਰ ਦੇ ਐੱਸ.ਡੀ.ਓ. ਅਸ਼ੋਕ ਕੁਮਾਰ ਨੂੰ ਮੰਗ ਪੱਤਰ ਭੇਟ ਕਰਦਿਆਂ ਖੇਤੀਬਾੜੀ ਸੈਕਟਰ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ। ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨਾਲ ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇਜਿੰਦਰ ਸਿੰਘ ਹੇਰਾਂ, ਜ਼ਿਲ੍ਹਾ ਯੂਥ ਖ਼ਜ਼ਾਨਚੀ ਯਾਦਵਿੰਦਰ ਘੁਮਾਣ, ਰਾਜੂ ਐਤੀਆਣਾ, ਜਗਦੀਪ ਐਤੀਆਣਾ, ਕਿਸਾਨ ਆਗੂ ਪ੍ਰਦੀਪ ਸਿੰਘ ਹੇਰਾਂ, ਮਨਵੀਰ ਸਿੰਘ ਖੰਗੂੜਾ ਤੇ ਹੋਰਨਾਂ ਨੇ ਐੱਸ.ਡੀ.ਓ. ਅਸ਼ੋਕ ਕੁਮਾਰ ਨੂੰ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਪੱਖੋਂ ਆ ਰਹੀਆਂ ਗੰਭੀਰ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ ਤੇ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਸਪਲਾਈ ਵਿਚ ਨੁਕਸ ਪੈ ਜਾਣ ਦੀ ਸੂਰਤ ਵਿਚ ਵਿਭਾਗੀ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਫ਼ੋਨ ਤੱਕ ਨਹੀਂ ਚੁੱਕੇ ਜਾਂਦੇ। ਪ੍ਰਧਾਨ ਢੱਟ ਨੇ ਕਿਹਾ ਕਿ ਜੇਕਰ ਜਲਦ ਹੀ ਵਿਭਾਗੀ ਕਰਮਚਾਰੀਆਂ, ਅਧਿਕਾਰੀਆਂ ਨੂੰ ਜਵਾਬਦੇਹ ਬਨਾਉਣ ਤੋਂ ਬਿਨਾਂ ਮਹਿਕਮਾ ਨਿਰਵਿਘਨ ਸਪਲਾਈ ਨਾ ਬਹਾਲ ਕਰ ਸਕਿਆ ਤਾਂ ਜਥੇਬੰਦੀ ਜ਼ੋਰਦਾਰ ਸੰਘਰਸ਼ ਦਾ ਵਿੱਢੇਗੀ। ਐੱਸ.ਡੀ.ਓ. ਅਸ਼ੋਕ ਕੁਮਾਰ ਨੇ ਅੱਤ ਦੀ ਗ਼ਰਮੀ ਦੌਰਾਨ ਸੂਬੇ ਵਿਚ ਬਿਜਲੀ ਦੀ ਰਿਕਾਰਡ ਮੰਗ ਅਤੇ ਘੱਟ ਉਤਪਾਦਨ ਦਾ ਜ਼ਿਕਰ ਕਰਦਿਆਂ ਭਰੋਸਾ ਦਿਵਾਇਆ ਕਿ ਪਾਵਰਕਾਮ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜਨ ਲਈ ਨੁਕਸ ਰਹਿਤ ਲਗਾਤਾਰ ਬਿਜਲੀ ਸਪਲਾਈ ਬਹਾਲ ਰੱਖਣ ਵਿਚ ਆਪਣੀ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਤੇ ਨੁਕਸ ਪੈਣ ਦੀ ਸੂਰਤ ਵਿਚ ਜਲਦ ਤੋਂ ਜਲਦ ਉਸ ਨੂੰ ਦੂਰ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਉਹ ਸਦਾ ਸੰਪਰਕ ਵਿਚ ਰਹਿਣਗੇ।
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਦਾ ਜੋਧਾਂ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਖ਼ਾਤਿਆਂ ’ਚ 3 ਹਜ਼ਾਰ ਰੁਪਏ ਆਉਣ ਦੀ ਉਡੀਕ ’ਚ ਔਰਤਾਂ ਦਾ ਧਿਆਨ ਰਿਹਾ ਮੋਬਾਈਲ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।