17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੇਟ ਇਲਾਕੇ ’ਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ’ਚ ਹਿੱਸਾ ਲਵੇਗਾ-ਖੰਨਾ, ਭੱਟੀਆਂ

ਅਜੀਤ ਡੈਸਕ 03-07-2026
ਹੰਬੜਾਂ, 2 ਜੁਲਾਈ (ਮੇਜਰ ਹੰਬੜਾਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਹੰਬੜਾਂ ਦੀ ਭਰਵੀਂ ਮੀਟਿੰਗ ਭੱਠਾਧੂਹਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ,ਜਿਸ ਵਿੱਚ ਮੁਲਾਜ਼ਮ ਯੂਨੀਅਨ ਦੇ ਸੂਬਾਈ ਆਗੂ ਕੰਵਲਜੀਤ ਖੰਨਾਂ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ ਨੇ ਹਿੱਸਾ ਲਿਆ।ਮੀਟਿੰਗ ਵਿੱਚ ਬੁਲਾਰਿਆਂ ਨੇ ਇਕੱਤਰ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਅਮਰੀਕਾ ਸਾਮਰਾਜੀ ਸਰਗਨੇ ਟਰੰਪ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਕਿਸਾਨ ਜਥੇਬੰਦੀਆਂ ਨੇ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਦਾ ਦੂਜਾ ਖਤਰਨਾਕ ਰੂਪ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੰਡੀਗੜ ’ਚ ਹੋਣ ਵਾਲੇ ਰੋਸ ਪ੍ਰਦਰਸ਼ਨ ਰਾਹੀਂ ਤੇਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਘਟਾਉਣ, ਪਾਣੀਆਂ ਦੇ ਮਸਲੇ ਹੱਲ ਕਰਨ, ਯੂਰੀਆ ਦੀ ਸਪਲਾਈ ਨਿਰਵਿਘਨ ਯਕੀਨੀ ਬਣਉਣ, ਬੀਜ ਐਕਟ, ਬਿਜਲੀ ਐਕਟ ਰੱਦ ਕਰਨ, ਹਰਿਆਣਾ ਉੱਤਰ ਪ੍ਰਦੇਸ਼ ਦੇ ਸਨਅਤੀ ਮਜ਼ਦੂਰਾਂ ’ਤੇ ਪਾਏ ਗਏ ਝੂਠੇ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ’ਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇੰਨ੍ਹਾਂ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਸਮੂਹ ਆਗੂਆਂ ਨੇ 10 ਜੁਲਾਈ ਨੂੰ ਵੱਡਾ ਕਾਫ਼ਲਾ ਲੈ ਕੇ ਚੰਡੀਗੜ੍ਹ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਸਮੇਂ ਹਰਬੰਸ ਸਿੰਘ ਬੀਰਮੀ, ਹਾਕਮ ਸਿੰਘ ਭੱਟੀਆਂ, ਹਰਦੀਪ ਸਿੰਘ ਸਲੇਮਪੁਰਾ, ਬਲਰਾਜ ਸਿੰਘ ਨੂਰਪੁਰਾ, ਗੁਰਦੀਪ ਸਿੰਘ ਭਰੋਵਾਲ, ਅਮਰਜੀਤ ਸਿੰਘ ਬਾਸੀਆਂ ਬੇਟ, ਲੇਖ ਰਾਜ ਭੱਠਾਧੂਹਾ, ਹਰਬੰਸ ਸਿੰਘ ਭਰੋਵਾਲ ਖੁਰਦ, ਕੁਲਵੰਤ ਸਿੰਘ ਬੁਰਜ਼ ਮਾਨ ਕੌਰ, ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ 5 ਜੁਲਾਈ ਦੇ ਇਕੱਠ ਸੰਬੰਧੀ ਜਥੇਦਾਰ ਤਲਵੰਡੀ ਵਲੋਂ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਅਗਲੀ ਖ਼ਬਰ ਮੌਨਸੂਨ ਦੀ ਪਹਿਲੀ ਬਰਸਾਤ ਨੇ ਨਗਰ ਕੌਂਸਲ ਰਾਏਕੋਟ ਦੇ ਨਿਕੰਮੇ ਪ੍ਰਬੰਧਾਂ ਦਾ ਜਨਾਜ਼ਾ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।