17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

5 ਜੁਲਾਈ ਦੇ ਇਕੱਠ ਸੰਬੰਧੀ ਜਥੇਦਾਰ ਤਲਵੰਡੀ ਵਲੋਂ ਵਰਕਰਾਂ ਨਾਲ ਵਿਚਾਰਾਂ ਕੀਤੀਆਂ

ਅਜੀਤ ਡੈਸਕ 03-07-2026
ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦੇ ਦਿੱਤਾ ਗਿਆ ਸੀ। ਜਿਸ ਦੇ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸੂਬੇ ਭਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ‘ਪੰਥ ਵਿੱਚੋਂ ਛੇਕੇ ਜਾਣ’ ਸਬੰਧੀ ਪੋਸਟਰ ਵੀ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਭਰਵੀਂ ਇਕੱਤਰਤਾ ਹੋਈ। ਜਿਸ ਵਿੱਚ ਪੰਥਕ ਤੇ ਅਕਾਲੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆ ਆਖਿਆ ਕਿ ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਫ਼ੈਸਲੇ ਅਨੁਸਾਰ ਹਰ ਇੱਕ ਸਿੱਖ ਪਰਿਵਾਰ ‘ਪੰਥ ਦੋਖੀ’ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕਰੇ। ਉਨ੍ਹਾਂ ਦੱਸਿਆ ਕਿ ਬੇਅਦਬੀ ਵਿਰੋਧੀ ਕਾਨੂੰਨ- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਦੇ ਸਬੰਧ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਮੂਹ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਤਲਬ ਕੀਤਾ ਗਿਆ ਸੀ। ਮੀਟਿੰਗ ਦੌਰਾਨ ਸਿੰਘ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਉਕਤ ਕਾਨੂੰਨ ਵਿੱਚ ਪੰਥ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਦੂਰ ਕਰਨ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸੇ ਮਾਮਲੇ ਦੇ ਅਗਲੇ ਪੜ੍ਹਾਅ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦਾ ਵੱਡਾ ਇਕੱਠ 5 ਜੁਲਾਈ ਨੂੰ ਹੋਣ ਜਾ ਰਿਹਾ ਹੈ, ਜਿਸ ਵਿੱਚ ਪੰਥਕ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਲਈ ਅਕਾਲੀ ਤੇ ਪੰਥਕ ਵਰਕਰ 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਜ਼ਰੂਰ ਪੁੱਜਣ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਿੰਡ-ਪਿੰਡ ਪੱਧਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਪੰਥ ਦੋਖੀ’ ਸਬੰਧੀ ਪੋਸਟਰ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਹਾਜ਼ਰ ਅਕਾਲੀ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਪੰਥ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਰਾਜਕੁਮਾਰ ਰਾਜੂ ਰਾਵਲ ਪ੍ਰਧਾਨ ਯੂਥ ਵਿੰਗ ਸਰਕਲ ਬੱਸੀਆਂ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਡਾ: ਜੁਗਰਾਜ ਸਿੰਘ ਰਾਜਗੜ੍ਹ, ਭੁਪਿੰਦਰ ਸਿੰਘ ਸੱਤੋਵਾਲ, ਰਾਜ ਸਿੰਘ ਸੱਤੋਵਾਲ, ਕੁਲਵੰਤ ਸਿੰਘ ਨੰਗਲ ਕਲਾਂ, ਬਲਵੀਰ ਸਿੰਘ ਬ੍ਰਹਮਪੁਰ, ਰਾਮਦੀਪ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੱਤੋਵਾਲ ’ਚ 90 ਫ਼ੀਸਦੀ ਮਹਿਲਾਵਾਂ ਦੇ ਖਾਤਿਆਂ ’ਚ ਜਮ੍ਹਾਂ ਹੋਏ ਪੈਸੇ-ਪਰਮਿੰਦਰ ਸਿੰਘ ਅਗਲੀ ਖ਼ਬਰ ਬੇਟ ਇਲਾਕੇ ’ਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ’ਚ ਹਿੱਸਾ ਲਵੇਗਾ-ਖੰਨਾ, ਭੱਟੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।