18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰਬਾਣੀ ਉਹ ਰੋਸ਼ਨੀ ਹੈ ਜੋ ਹਰ ਤਰ੍ਹਾਂ ਦੇ ਹਨੇਰੇ ਨੂੰ ਦੂਰ ਕਰਦੀ ਹੈ- ਭਾਈ ਗਰੇਵਾਲ

ਅਜੀਤ ਡੈਸਕ 06-07-2026
ਜਗਰਾਉਂ, 5 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸੰਗਤਾਂ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਬਣਾਉਣ ਲਈ ਗੁਰਦੁਆਰਾ ਪਾਤਿਸ਼ਾਹੀ ਛੇਂਵੀ ਗੁਰੂਸਰ ਕਾਉਂਕੇ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਜੁਪਜੀ, ਸਾਹਿਬ ਜੀ, ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਚੋਪਾਈ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਸਮਾਗਮ ਵਿਚ ਆਸਪਾਸ ਦੇ ਇਲਾਕੇ ਤੋਂ ਵੱਡੀ ਗਣਿਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰੇਰਣਾ ਨਾਲ ਕਰਵਾਏ ਗਏ। ਇਸ ਮੌਕੇ ਭਾਈ ਗਰੇਵਾਲ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਲੋਕਾਈ ਨੂੰ ਜਿਨ੍ਹਾਂ ਸਿੱਖਿਆਵਾਂ ਨਾਲ ਜੋੜਿਆ ਹੈ, ਜੇਕਰ ਕੋਈ ਵਿਅਕਤੀ ਇਨ੍ਹਾਂ ਦੀ ਪਾਲਣਾ ਕਰਦਾ ਹੈ ਤਾਂ ਉਸ ’ਤੇ ਕੋਈ ਵੀ ਜੰਤਰ, ਮੰਤਰ ਜਾਂ ਤੰਤਰ ਕੰਮ ਨਹੀਂ ਕਰ ਸਕਦਾ ਹੈ। ਗੁਰੂ ਸਾਹਿਬ ਵਲੋਂ ਸਾਨੂੰ ਪੰਜ ਕਾਕਾਰਾਂ ਨੂੰ ਧਾਰਨ ਕਰਨ, ਹੱਥੀਂ ਸੇਵਾ ਕਰਨੀ, ਦਸਵੰਦ ਕੱਢਣਾ, ਲੋੜਵੰਦਾਂ ਦੀ ਮੱਦਦ ਕਰਨਾ ਆਦਿ ਅਜਿਹੇ ਗੁਣ ਦਿੱਤੇ ਹਨ, ਜਿਨ੍ਹਾਂ ਸਦਕੇ ਸਾਡੇ ਉੱਪਰ ਕਿਸੇ ਵੀ ਬੁਰੀ ਸ਼ਕਤੀ ਦਾ ਪ੍ਰਭਾਵ ਨਹੀਂ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਉਹ ਰੋਸ਼ਨੀ ਹੈ, ਜੋ ਹਰ ਤਰ੍ਹਾਂ ਦੇ ਹਨੇਰੇ ਨੂੰ ਦੂਰ ਕਰ ਸਕਦੀ ਹੈ। ਇਸ ਕਰਕੇ ਹੀ ਸੰਗਤਾਂ ਹਰ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਜੁੜ ਕੇ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕਰਦੀਆਂ ਹਨ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿਚ ਹਾਜ਼ਰੀਆਂ ਭਰਨ ’ਤੇ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਤੇਜਿੰਦਰ ਸਿੰਘ, ਸੁਖਦੀਪ ਸਿੰਘ, ਜਸਵਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਕਰਮ ਸਿੰਘ ਪ੍ਰਧਾਨ, ਮਨਜਿੰਦਰ ਸਿੰਘ, ਕੁਲਦੀਪ ਸਿੰਘ ਰਾਜੂ, ਰਾਜਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਬਖਸ਼ ਸਿੰਘ, ਰਣਧੀਰ ਸਿੰਘ, ਪਰਦੀਪ ਸਿੰਘ, ਮਨਦੀਪ ਸਿੰਘ, ਜੋਗਰਾਜ ਸਿੰਘ, ਜਸਵਿੰਦਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ’ਤੇ ਬੀ.ਕੇ.ਯੂ (ਰਾਜੇਵਾਲ) ਵਲੋਂ ਸਖ਼ਤ ਵਿਰੋਧ ਅਗਲੀ ਖ਼ਬਰ ਪਿੰਡ ਭਰੋਵਾਲ ਕਲਾਂ ਵਿਖੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ- ਡਾ. ਕੰਗ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।