18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਸੀ.ਏ. ਅਤੇ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 08-07-2026
ਹਲਵਾਰਾ, 7 ਜੁਲਾਈ (ਮਨਦੀਪ ਸਿੰਘ ਉੱਭੀ)-ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਬੀ.ਸੀ.ਏ. ਅਤੇ ਬੀ.ਬੀ.ਏ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਡਾ: ਜੋਤੀ ਗੁਪਤਾ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਬੀ.ਸੀ.ਏ. ਸਮੈਸਟਰ ਛੇਵਾਂ ਵਿੱਚੋਂ ਅਰਸ਼ਦੀਪ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਰਸ਼ਦੀਪ ਕੌਰ ਨੇ 94 ਫ਼ੀਸਦੀ ਅੰਕਾ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 92 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਬੀ.ਬੀ.ਏ. ਸਮੈਸਟਰ ਛੇਵਾਂ ਵਿੱਚੋਂ ਹਰਲੀਨ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ ਵੀ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਹ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਕਾਲਜ ਵਿਚ ਬੀ.ਐੱਡ ਅਤੇ ਈ.ਟੀ.ਟੀ. ਦਾ ਨਤੀਜਾ ਵੀ ਹਰ ਸਾਲ ਸ਼ਾਨਦਾਰ ਰਹਿੰਦਾ ਹੈ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਡਾ. ਕੰਗ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਬੀ.ਸੀ.ਏ. ਭਾਗ-ਛੇਵਾਂ ਦੇ ਨਤੀਜੇ ’ਚ ਮੱਲਾਂ ਮਾਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।