09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੋਲਿੰਗ ਬੂਥਾਂ ’ਤੇ ਅੱਜ ਤੋਂ ਦੋ ਦਿਨ ਲੱਗਣਗੇ ਵਿਸ਼ੇਸ਼ ਐੱਸ.ਆਈ.ਆਰ. ਕੈਂਪ-ਡੀ. ਸੀ.

ਅਜੀਤ ਡੈਸਕ 11-07-2026

ਜਗਰਾਉਂ, 10 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਦੋ ਦਿਨਾਂ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ ਨੂੰ ਲੁਧਿਆਣਾ ਜ਼ਿਲ੍ਹੇ ਭਰ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਦੋਵੇਂ ਦਿਨ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।

ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ਵਿਚ ਸ਼ਾਮਿਲ ਹੋਣ ਲਈ ਮੁੱਲਾਂਪੁਰ-ਦਾਖਾ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਰਵਾਨਾ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਵਫ਼ਦ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।