08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ.ਆਰ. ਕਲੇਰ ਦੇ ਗ੍ਰਹਿ ਪੁੱਜ ਕੇ ਮੂੰਹ ਮਿੱਠਾ ਕਰਵਾਇਆ

ਅਜੀਤ ਡੈਸਕ 13-07-2026

ਜਗਰਾਉਂ, 12 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)– ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ.ਆਰ. ਕਲੇਰ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਇੰਦਰਜੀਤ ਸਿੰਘ ਬਿੱਟੂ ਨੂੰ ਸੁਸਾਇਟੀ ਦਾ ਪ੍ਰਧਾਨ, ਸ. ਅਵਤਾਰ ਸਿੰਘ ਚਾਹਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਸ. ਗੁਰਦੀਪ ਸਿੰਘ ਨਵਾਂ ਡੱਲਾ ਨੂੰ ਮੀਤ ਪ੍ਰਧਾਨ ਬਣਨ ‘ਤੇ ਐੱਸ.ਆਰ. ਕਲੇਰ ਵਲੋਂ ਮੂੰਹ ਮਿੱਠਾ ਕਰਵਾਇਆ ਅਤੇ ਵਧਾਈਆਂ ਦਿੱਤੀਆਂ ਗਈਆਂ। ਐੱਸ. ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਅਹਿਮ ਆਧਾਰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਦਿਆਂ ਸੁਸਾਇਟੀ ਦੇ ਮੈਂਬਰਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ ਅਤੇ ਸੁਸਾਇਟੀ ਦੀ ਤਰੱਕੀ ਲਈ ਯਤਨਸ਼ੀਲ ਰਹੇਗੀ। ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ.ਆਰ. ਕਲੇਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੁਸਾਇਟੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਇਸ ਮੌਕੇ ਗਰਮੇਲ ਸਿੰਘ ਮੈਂਬਰ, ਧਰਮ ਸਿੰਘ ਮੈਂਬਰ, ਮਨਜਿੰਦਰ ਕੌਰ ਮੈਂਬਰ, ਸੁਰਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਜਗਜੀਤ ਸਿੰਘ ਡੱਲਾ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਧਰੌੜ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਤੋਂ ਬਿਨਾਂ ਟੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।