08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਗਰ ਕੌਂਸਲ ਜਗਰਾਉਂ ਵਿਖੇ ਸਫ਼ਾਈ ਸੇਵਕ ਐਤਵਾਰ ਵੀ ਰਹੇ ਹੜਤਾਲ ’ਤੇ

ਅਜੀਤ ਡੈਸਕ 13-07-2026
ਜਗਰਾਉਂ, 12 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ) ਸਫ਼ਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਉਂ ਵਿਖੇ ਸਫ਼ਾਈ ਸੇਵਕ ਐਤਵਾਰ ਨੂੰ ਵੀ ਹੜਤਾਲ ’ਤੇ ਰਹੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਾਅਦੇ ਕੀਤੇ, ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੱਚੇ ਮੁਲਾਜ਼ਮ ਅੱਜ ਵੀ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਘੱਟ ਤਨਖ਼ਾਹਾਂ ’ਤੇ ਮਜ਼ਬੂਰ ਹਨ ਤੇ ਉਹਨਾਂ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਇਹ ਹੜਤਾਲ ਤਦ ਤੱਕ ਜਾਰੀ ਰਹੇਗੀ, ਜਦ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ। ਅਸੀਂ ਸੜਕਾਂ ’ਤੇ ਉਤਰਾਂਗੇ, ਆਪਣੀ ਆਵਾਜ਼ ਬੁਲੰਦ ਕਰਾਂਗੇ। ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਖੁਦ ਹੋਵੇਗੀ। ਇਸ ਮੌਕੇ ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ, ਸਨੀ ਸੁੰਦਰ, ਸੁਰਜੀਤ ਸਿੰਘ, ਸਨਦੀਪ ਕੁਮਾਰ, ਭੂਸ਼ਨ ਗਿੱਲ, ਸੁਖਵਿੰਦਰ ਸਿੰਘ ਖੌਸਲਾ, ਰਾਜ ਕੁਮਾਰ, ਬਲਵਿੰਦਰ ਕਲਿਆਣ, ਲਖਵੀਰ ਸਿੰਘ, ਡਿੰਪਲ ਕੁਮਾਰ, ਪੱਪੂ ਕੁਮਾਰ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੌਂਸਪੁਰ ਵਿਖੇ ਪੀਰ ਬਾਬਾ ਸ਼ਾਹ ਕਮਾਲ ਦਰਿਆਈ ਪਾਤਸ਼ਾਹ ਦੀ ਦਰਗਾਹ ’ਤੇ 9ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਮੇਲੇ ਵਿਚ... ਅਗਲੀ ਖ਼ਬਰ ਸਵਰਗੀ ਇੰਦਰਾ ਰਾਣੀ ਸਿੰਗਲਾ ਦੀ ਪਹਿਲੀ ਬਰਸੀ ’ਤੇ ਬਜ਼ੁਰਗਾਂ ਨੂੰ ਵੰਡਿਆ ਰਾਸ਼ਨ ਤੇ ਪੈਨਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।