08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 13-07-2026
ਜਗਰਾਉਂ, 12 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ) ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਭਜਨਗੜ੍ਹ ਸਾਹਿਬ ਮੋਤੀ ਬਾਗ ਜਗਰਾਉਂ ਵਿਖੇ ਸਮਾਗਮ ਹੋਏ। ਇਸ ਸਮੇਂ ਵੱਡੀ ਗਿਣਤੀ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਭਾਈ ਸਿਕੰਦਰ ਸਿੰਘ ਜੱਥੇ ਨੇ ਕੀਤੀ। ਉਨ੍ਹਾਂ ਢੁੱਕਵੇਂ ਸ਼ਬਦਾਂ ਦਾ ਗਾਇਨ ਕੀਤਾ। ਉਪਰੰਤ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲੇ ਨੇ ਮਿਠੜੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕੀਰਤਨ ਦੇ ਨਾਲ ਨਾਲ ਵਾਹਿਗੁਰੂ ਦੀ ਧੁੰਨੀ ਦਾ ਵੀ ਜਾਪ ਕਰਾਇਆ। ਸੰਗਤਾਂ ਵੀ ਨਾਲ ਨਾਲ ਜਾਪ ਕਰਦੀਆਂ ਰਹੀਆਂ। ਇਸ ਮੌਕੇ ਸੰਗਤਾਂ ਵਿਚ ਬੈਠ ਕੇ ਕੀਰਤਨ ਦਾ ਆਨੰਦ ਮਾਨਦੇ ਹੋਏ ਅਜੀਤ ਸਿੰਘ ਮਿਗਲਾਨੀ, ਜਸਪਾਲ ਸਿੰਘ ਛਾਬੜਾ, ਜਤਵਿੰਦਰ ਪਾਲ ਸਿੰਘ ਜੇ.ਪੀ., ਅਮਰੀਕ ਸਿੰਘ, ਰਜਿੰਦਰ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ ਛਾਬੜਾ, ਜਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤੇ।
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਸਾਲ 2025 ਦਾ ਝੋਨਾ ਮਿਲਿੰਗ ਨਾ ਹੋਣ ਕਰਕੇ ਅਜੇ ਵੀ ਸ਼ੈਲਰਾਂ ਵਿੱਚ ਨਿਪਟਾਰੇ ਦੀ ਉਡੀਕ ਕਰ ਰਿਹਾ- ਯਸ਼ਪਾਲ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।