09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਸਖ਼ਤ ਮਿਹਨਤ, ਅਨੁਸ਼ਾਸ਼ਨ ਤੇ ਸਮਰਪਣ ਹੀ ਸਫ਼ਲਤਾ ਦੀਆਂ ਕੁੰਜੀਆਂ ਹਨ- ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ

ਅਜੀਤ ਡੈਸਕ 13-07-2026
ਰਾਏਕੋਟ, 12 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਲੁਧਿਆਣੇ ਦੇ ਪੰਜਾਬੀ ਭਵਨ ਵਿਖੇ ਆਯੋਜਿਤ ਇੱਕ ਪੁਰਸਕਾਰ ਸਮਾਰੋਹ ਵਿਚ ਜ਼ਿਲ੍ਹੇ ਦੇ ਬਾਰ੍ਹਵੀਂ ਕਲਾਸ ਬੋਰਡ ਨਤੀਜਿਆਂ ਵਿੱਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਕੂਲ ਦੀਆਂ ਹੋਣਹਾਰ 6 ਵਿਦਿਆਰਥਣਾਂ ਕੋਮਲਪ੍ਰੀਤ ਕੌਰ ਬੱਸੀਆਂ, ਅਨੀਤਦੀਪ ਕੌਰ ਚਚਰਾੜੀ, ਹਰਮਨਜੋਤ ਕੌਰ ਧਨੇਰ, ਗੁਰਨੂਰ ਕੌਰ ਨੱਥੋਵਾਲ, ਗੁਰਲੀਨ ਕੌਰ ਗਾਗੇਵਾਲ ਅਤੇ ਦਮਨਪ੍ਰੀਤ ਕੌਰ ਜੱਟਪੁਰਾ ਨੂੰ ਬਾਰ੍ਹਵੀਂ ਕਲਾਸ ਦੇ ਬੋਰਡ ਨਤੀਜੇ ਵਿੱਚੋਂ 95 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਨ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਦਿਆਥੀਆਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸ਼ਨ ਅਤੇ ਸਮਰਪਣ ਹੀ ਸਫ਼ਲਤਾ ਦੀਆਂ ਕੁੰਜੀਆਂ ਹਨ। ਇਨ੍ਹਾਂ ਵਿਦਿਅਰਥੀਆਂ ਦੀ ਸਖ਼ਤ ਮਿਹਨਤ ਕਰਕੇ ਹੀ ਵਿਦਿਆਰਥੀਆਂ ਨੇ ਇਹ ਸਨਮਾਨ ਪ੍ਰਾਪਤ ਕਰਕੇ ਆਪਣੇ ਸਕੂਲ, ਪਰਿਵਾਰ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਨਿਰੰਤਰ ਤਰੱਕੀ ਤੇ ਮਿਹਨਤ ਕਰਦੇ ਰਹਿਣ ਦਾ ਆਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਪਿੰਡ ਧਰੌੜ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਅਵਤਾਰ ਸਿੰਘ ਦਹੇੜੂ ਨੇ ਵੰਡੀਆਂ ਰਾਸ਼ਨ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।