13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੰਗਾਂ ਨਾ ਮੰਨੀਆਂ ਤਾਂ ਸੜਕਾਂ ’ਤੇ ਉੱਤਰਨਗੇ ਸਫ਼ਾਈ ਕਾਮੇ-ਪ੍ਰਧਾਨ ਅਰੁਣ ਗਿੱਲ

ਅਜੀਤ ਡੈਸਕ 14-07-2026

ਜਗਰਾਉਂ, 13 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਜਗਰਾਉਂ ਨਗਰ ਕੌਂਸਲ ਦੇ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰਨ ’ਚ ਬੇਰੁਖ਼ੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਜਗਰਾਉਂ ਸ਼ਹਿਰ ਦੀਆਂ ਸੜਕਾਂ ’ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਅਤੇ ਰੋਸ਼ ਰੈਲੀਆਂ ਕੱਢ ਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਯੂਨੀਅਨ ਨੇ ਸਮੂਹ ਮਿਉਂਸਪਲ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਏਕਤਾ ਦਾ ਸਬੂਤ ਦੇਣ ਤਾਂ ਜੋ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।

ਪਿਛਲੀ ਖ਼ਬਰ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਨੂੰ ਪੇਸ਼ ਕਰਦੀ ਫ਼ਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਨਿੰਦਣਯੋਗ- ਲਾਚੋਵਾਲ ਅਗਲੀ ਖ਼ਬਰ ਸਿੱਧਵਾਂ ਬੇਟ ਪੁਲਿਸ ਨੇ 62 ਕਿਲੋ ਭੁੱਕੀ ਚੂਰੇ ਤੇ ਡੇਢ ਕਿੱਲੋ ਅਫੀਮ ਸਮੇਤ ਦੋ ਤਸਕਰ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।