20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ

ਅਜੀਤ ਡੈਸਕ 16-07-2026
ਮੁੱਲਾਂਪੁਰ-ਦਾਖਾ, 15 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਮਿਊਂਸੀਪਲ ਮੁਲਾਜ਼ਮ, ਸਫ਼ਾਈ ਸੇਵਕ, ਸੀਵਰਮੈਨਾਂ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਨਗਰ ਕੌਂਸਲ ਮੰਡੀ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕ, ਸੀਵਰਮੈਨ ਅਣਮਿਥੇ ਸਮੇਂ ਲਈ ਹੜਤਾਲ ’ਤੇ ਚੱਲ ਰਹੇ ਹਨ, ਵਲੋਂ ਅੱਜ ਮੰਡੀ ਮੁੱਲਾਂਪੁਰ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ। ਸਫ਼ਾਈ ਸੇਵਕਾਂ ਦੀ ਅਗਵਾਈ ਕਰ ਰਹੇ ਅਸ਼ੋਕ ਕੁਮਾਰ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ’ਤੇ ਉਦੋਂ ਆਏ, ਜਦ ਸਰਕਾਰ ਨੇ ਪਿਛਲੇ 4 ਵਰ੍ਹੇ ਸਾਡੀ ਇਕ ਨਾ ਸੁਣੀ। ਉਨ੍ਹਾਂ ਦੱਸਿਆ ਕਿ ਕੱਚੇ ਸਫ਼ਾਈ ਸੇਵਕਾਂ ਨੂੰ ਪੰਜਾਬ ਸਰਕਾਰ ਪੱਕਿਆਂ ਨਹੀਂ ਕਰ ਰਹੀ, ਨਾ ਹੀ 6ਵੇਂ ਪੇਅ ਕਮਿਸ਼ਨ ਵਿਚ ਬੰਦ ਕੀਤੇ ਭੱਤੇ ਏ.ਸੀ.ਪੀ ਸਕੀਮ ਤਹਿਤ ਮੁੜ ਬਹਾਲ ਹੋ ਰਹੇ। ਉਨ੍ਹਾਂ ਦੱਸਿਆ ਕਿ ਸਾਡੀ ਸਫ਼ਾਈ ਸੇਵਕ, ਸੀਵਰਮੈਨ ਯੂਨੀਅਨ ਦੇ ਧਰਨੇ ’ਤੇ ਬੈਠੇ ਸਮੁੱਚੇ ਕਾਮਿਆਂ ਨੂੰ ਦੁੱਖ ਨਾਲ ਕਹਿਣਾ ਪੈ ਰਿਹਾ ਕਿ ਸਰਕਾਰ ਦਾ ਕੋਈ ਵੀ ਨੁਮਾਇੰਦਾ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਅੰਮ੍ਰਿਤਪਾਲ, ਵਿੱਕੀ ਕੁਮਾਰ, ਸਤੀਸ਼ ਕੁਮਾਰ, ਧਰਮਿੰਦਰ, ਪਿੰਕੀ, ਮਨੋਜ ਕੁਮਾਰ, ਉਰਮਿਲਾ, ਸੁਮਨ, ਰੇਖਾ, ਸੰਤੋਸ਼, ਸੁਨੀਤਾ, ਜੈਵੀਰ ਵਲੋਂ ਹੋਰ ਮਹਿਲਾ-ਮਰਦ ਸਫਾਈ ਸੇਵਕ ਕਾਮਿਆਂ ਨਾਲ ਰਲ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ, ਸਥਾਨਕ ਸਰਕਾਰਾਂ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਸੀ ਤੁਰੰਤ ਵਾਪਸ ਲਵੇ- ਪ੍ਰਧਾਨ ਗੁੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।