09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

ਅਜੀਤ ਡੈਸਕ 17-07-2026
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੱਖੋਵਾਲ ਰੋਡ ਨੇੜੇ ਜਾਂਦੇ ਪੁਲ ’ਤੇ ਹੋਏ ਸੜਕ ਹਾਦਸੇ ਵਿਚ ਰਵਿੰਦਰ ਪਾਲ ਸਿੰਘ ਉਰਫ ਮਿੰਟੂ ਵਾਸੀ ਕਰਨੈਲ ਸਿੰਘ ਨਗਰ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਰਵਿੰਦਰ ਪਾਲ ਸਿੰਘ ਦੇ ਲੜਕੇ ਅਸ਼ਨੂਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਆਪਣੀ ਐਕਟਿਵਾ ’ਤੇ ਦੁਕਾਨ ਤੋਂ ਘਰ ਜਾ ਰਹੇ ਸਨ, ਜਦੋਂ ਕਿ ਉਹ ਪਿੱਛੇ ਘਰ ਵੱਲ ਆ ਰਿਹਾ ਸੀ, ਜਦੋਂ ਉਹ ਪੱਖੋਵਾਲ ਰੋਡ ਹੀਰੋ ਬੇਕਰੀ ਨੇੜੇ ਜਾਂਦੇ ਪੁਲ ’ਤੇ ਪਹੁੰਚੇ ਤਾਂ ਇਕ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਜਿੱਥੇ ਕਿ ਉਹ ਦਮ ਤੋੜ ਗਏ। ਘਟਨਾ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਰਪਾ ਨਿਧਾਨ ਸਕੂਲ ਦੇ ਸਾਹਮਣੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀਪਕ ਯਾਦਵ ਦੀ ਮੌਤ ਹੋ ਗਈ। ਦੀਪਕ ਯਾਦਵ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਰੱਕ ਨੇ ਉਸ ਨੂੰ ਫੇਟ ਮਾਰ ਦਿੱਤੀ। ਸਿੱਟੇ ਵਜੋਂ ਦੀਪਕ ਯਾਦਵ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਰਾਮ ਪੁਕਾਰ ਯਾਦਵ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਦੋਵਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਜਗਰਾਉਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਲਈ 12 ਪੱਖੇ ਐੱਨ.ਆਰ.ਆਈ ਤੇ ਪਿੰਡ ਵਾਸੀਆਂ ਨੇ ਦਾਨ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।