17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜਗਰਾਉਂ ਦੇ ਵਾਰਡ ਨੰਬਰ ਇਕ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ

ਅਜੀਤ ਡੈਸਕ 19-07-2026
ਜਗਰਾਉਂ, 18 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ ਇਕ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਆਮ ਆਦਮੀ ਪਾਰਟੀ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਦੀ ਅਗਵਾਈ ’ਚ ਦੋ ਦਿਨਾਂ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਤੱਕ ਦੇ ਇਲਾਜ ਦੀ ਦਿੱਤੀ ਜਾ ਰਹੀ ਮੁਫ਼ਤ ਸਹੂਲਤ ਦੇ ਹੈਲਥ ਕਾਰਡ ਬਣਾਏ ਗਏ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਪਿਛਲੀਆਂ ਕੋਈ ਵੀ ਸਰਕਾਰਾਂ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਉਦੇਸ਼ ਹੈ ਕਿ ਕੋਈ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਯੋਜਨਾ ਤਹਿਤ ਵਧੀਆ ਹਸਪਤਾਲਾਂ ’ਚੋਂ ਲੋਕਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਹਰ ਇਕ ਨੂੰ ਇਹ ਹੈਲਥ ਕਾਰਡ ਬਣਾਉਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ’ਤੇ ਇਸਦਾ ਲਾਭ ਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 240 ਲੋਕਾਂ ਦੇ ਕਾਰਡ ਬਣਾ ਕੇ ਉਨ੍ਹਾਂ ਨੂੰ ਦਿੱਤੇ ਗਏ। ਇਸ ਮੌਕੇ ਅਮਨਦੀਪ ਸਿੰਘ, ਕੁਲਦੀਪ ਕੁਮਾਰ, ਬਲਜੀਤ ਸਿੰਘ, ਕਰਮਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਇਨਵੈਸਚਰ ਸੈਰੇਮਨੀ ਕਰਵਾਈ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਨੰਨ੍ਹੇ ਬੱਚਿਆਂ ਨੇ ‘ਗ੍ਰੀਨ ਡੇ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।