ਜਗਰਾਉਂ, 20 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਸਿੱਟ ਅੱਗੇ ਪੇਸ਼ ਹੋਣ ਦੇ ਮੌਕੇ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਹਲਕੇ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਐੱਸ.ਆਰ. ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਬਦਲਾਖੋਰੀ ਦੀ ਨੀਤੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕਰ ਰਹੀ ਹੈ, ਪਰ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਕਾਨੂੰਨ ਦਾ ਸਤਿਕਾਰ ਕਰਦਾ ਹੈ ਅਤੇ ਹਰ ਕਾਨੂੰਨੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਇਸ ਮਾਮਲੇ ਨੂੰ ਸਿਆਸੀ ਰੰਗ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਸਰਕਾਰ ਨੇ ਬੇਅਦਬੀ ਦੇ ਨਾਂ ‘ਤੇ ਸਿਆਸਤ ਕੀਤੀ ਅਤੇ ਹੁਣ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋ ਗਿਆ ਹੈ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਨੂੰ ਕਿਸੇ ਵੀ ਕੀਮਤ ’ਤੇ ਸਿਆਸੀ ਲਾਭ ਲਈ ਵਰਤਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਨੇੜੇ ਆਉਂਦਿਆਂ ਹੀ ਬੇਅਦਬੀ ਦੇ ਮਾਮਲੇ ਨੂੰ ਮੁੜ ਉਭਾਰ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਹਰ ਸਿੱਖ ਦੇ ਹਿਰਦੇ ਵਿੱਚ ਵੱਸਦੀ ਹੈ ਅਤੇ ਇਸ ਪਵਿੱਤਰ ਮਾਮਲੇ ਨੂੰ ਸਿਆਸੀ ਬਦਲਾਖੋਰੀ ਦਾ ਸਾਧਨ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਦੀਪਇੰਦਰ ਸਿੰਘ ਭੰਡਾਰੀ, ਪ੍ਰਧਾਨ ਹਰਦੇਵ ਸਿੰਘ ਬੌਬੀ, ਸੰਦੀਪ ਸਿੰਘ ਮੱਲ੍ਹਾ, ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਪ੍ਰਧਾਨ ਸੁਰਿੰਦਰ ਸਿੰਘ ਪਰਜੀਆਂ ਬਿਹਾਰੀਪੁਰ, ਪ੍ਰਧਾਨ ਗੁਰਸ਼ਰਨ ਸਿੰਘ ਮਿਗਲਾਨੀ, ਸਤਨਾਮ ਸਿੰਘ ਬੱਸੂਵਾਲ, ਜਸਵੰਤ ਸਿੰਘ ਪੱਤੀ ਮੁਲਤਾਨੀ, ਜਗਰੂਪ ਸਿੰਘ ਕੋਠੇ ਅੱਠ ਚੱਕ, ਅਮਨਦੀਪ ਸਿੰਘ ਗਿੱਦੜਵਿੰਡੀ, ਪ੍ਰਧਾਨ ਸਤਨਾਮ ਸਿੰਘ ਜਗਰਾਉਂ, ਟਹਿਲ ਸਿੰਘ ਅਖਾੜਾ, ਬਲਜਿੰਦਰ ਸਿੰਘ ਅਖਾੜਾ, ਗੁਰਚਰਨ ਸਿੰਘ ਕੰਨੀਆ, ਅਮਰਜੀਤ ਸਿੰਘ ਅਗਵਾੜ ਲੋਪੋ ਖੁਰਦ, ਮਨਦੀਪ ਸਿੰਘ ਅਗਵਾੜ ਲੋਪੋ ਖੁਰਦ, ਮਨਦੀਪ ਸਿੰਘ ਸਿੱਧਵਾਂ ਕਲਾਂ,ਹਰਵਿੰਦਰ ਸਿੰਘ ਸਿੱਧਵਾਂ ਕਲਾਂ, ਹਰਦੇਵ ਸਿੰਘ ਸਿੱਧਵਾਂ ਕਲਾਂ, ਪ੍ਰਧਾਨ ਬਲਜੀਤ ਸਿੰਘ ਸਿੱਧਵਾਂ ਕਲਾਂ, ਪ੍ਰਧਾਨ ਹਰਵਿੰਦਰ ਸਿੰਘ ਸੋਢੀਵਾਲ, ਪ੍ਰਦੀਪ ਸਿੰਘ ਚਕਰ ਤੋਂ ਇਲਾਵਾ ਹੋਰ ਕਈ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।