ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ (ਪੱਛਮੀ) ਵਲੋਂ ਪ੍ਰਤਾਪ ਪਬਲਿਕ ਸਕੂਲ ਵਿਖੇ ਕਰਵਾਏ ‘ਇੰਟੀਗ੍ਰੇਟਿਡ ਆਰਟ ਫੈਸਟ’ ਪ੍ਰੋਗਰਾਮ ਸਮੇਂ ਅੰਤਰ-ਸਕੂਲ ਮੁਕਾਬਲਿਆਂ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣ ਅੰਮ੍ਰਿਤਨੂਰ ਕੌਰ, ਮਨਜੋਤ ਕੌਰ ਅਤੇ ਗੁਰਪ੍ਰੀਤ ਕੌਰ ਵਲੋਂ ‘ਐਥਨੋ ਆਰਟ’ ਵਿਸ਼ੇ ਦੇ ਤਹਿਤ ਸੋਸ਼ਲ ਸਾਇੰਸ (ਸਮਾਜਿਕ ਵਿਗਿਆਨ) ਦਾ ਖੂਬਸੂਰਤ ਅਤੇ ਸਿੱਖਿਆਦਾਇਕ ਮਾਡਲ ਪੇਸ਼ ਕੀਤਾ। ਵਿਦਿਆਰਥਣਾਂ ਦੀ ਇਸ ਰਚਨਾਤਮਕਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਜੱਜਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸਖ਼ਤ ਮੁਕਾਬਲੇ ਵਿਚ ਈਸਟਵੁੱਡ ਸਕੂਲ ਦੀ ਇਸ ਟੀਮ ਪ੍ਰਤੀਯੋਗਤਾ ਵਿਚ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥਣਾਂ ਦੇ ਸਕੂਲ ਕੈਂਪਸ ਪਹੁੰਚਣ ‘ਤੇ ਉਨ੍ਹਾਂ ਦਾ ਸਕੂਲ ਪ੍ਰਿੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਨਿੱਘਾ ਸਵਾਗਤ ਕੀਤਾ। ਸਕੂਲ ਦੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਪ੍ਰਧਾਨ ਦਮਨਜੀਤ ਸਿੰਘ ਮੋਹੀ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛਿਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਲਈ ਬਹੁਤ ਸਹਾਈ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਵੀ ਇਸ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।