11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਪਿੰਡ ਸਹਿਬਾਜ਼ਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜੱਥਾ ਰਵਾਨਾ

ਅਜੀਤ ਡੈਸਕ 21-07-2026
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਪਿੰਡ ਸਹਿਬਾਜ਼ਪੁਰਾ ਤੋਂ ਸੰਗਤਾਂ ਦੀ ਇੱਕ ਬੱਸ ਨੂੰ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਦੀ ਹਲਕੇ ਭਰ ’ਚ ਕਾਫ਼ੀ ਸ਼ਲਾਘਾ ਹੋ ਰਹੀ ਹੈ। ਇਸ ਯੋਜਨਾ ਸਦਕਾ ਲੋਕ ਗੁਰੂਘਰਾਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ, ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਠੇਕੇਦਾਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪੁਖ਼ਤਾ ਪ੍ਰਬੰਧ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਪਿੰਡ ਸਹਿਬਾਜ਼ਪੁਰਾ ਦੀ ਪੰਚਾਇਤ ਅਤੇ ਸੰਗਤਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਇਸ ਮੁਹਿੰਮ ਸਬੰਧੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਸਰਪੰਚ ਮਨਦੀਪ ਕੌਰ ਉੱਪਲ, ਡਾ.ਬਲਜੀਤ ਸਿੰਘ ਉੱਪਲ ਸਹਿਬਾਜ਼ਪੁਰਾ, ਪੰਚ ਲਖਵੀਰ ਸਿੰਘ, ਅਜਮੇਰ ਸਿੰਘ ਜ਼ਿਲ੍ਹਾ ਜੁਆਇੰਟ ਸੈਕਟਰੀ, ਪੰਚ ਹਰਜੀਤ ਸਿੰਘ, ਪੰਚ ਜਰਨੈਲ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਸਵਰਨ ਸਿੰਘ, ਪੰਚ ਕੇਵਲ ਸਿੰਘ, ਪੰਚ ਸ਼ਿਵ ਲਾਲ, ਪੰਚ ਜੱਸੀ ਰਾਜਾ, ਕੈਪਟਨ ਜਗਰੂਪ ਸਿੰਘ, ਐਪਲ ਸਿੰਘ, ਜਗਸੀਰ ਸਿੰਘ ਉੱਪਲ, ਫੌਜੀ ਕੁਲਵੰਤ ਸਿੰਘ, ਸੁਖਦੇਵ ਸਿੰਘ, ਇੰਚਾਰਜ ਪ੍ਰਦੀਪ ਸਿੰਘ, ਪ੍ਰਗਟ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਕੌਰ ਢਿੱਲੋਂ (ਸਾਰੇ ਇੰਚਾਰਜ), ਕੁਲਦੀਪ ਕੌਰ ਦੱਧਾਹੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਦੇ ਰੇਲਵੇ ਅੰਡਰ ਬ੍ਰਿਜ ’ਤੇ ਸ਼ੈੱਡ ਪੈਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਮੁਸ਼ਕਿਲ ਤੋਂ ਛੁਟਕਾਰਾ ਮਿਲ ਜਾ... ਅਗਲੀ ਖ਼ਬਰ ਜੀ.ਐੱਚ.ਜੀ਼ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਵਲੋਂ ਵਾਤਾਵਰਨ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।