ਗੁਰੂਸਰ ਸੁਧਾਰ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਅਕਾਲਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਬਲ ਮਿਲਿਆ ਜਦ ਰਵਾਇਤੀ ਪਾਰਟੀਆਂ ਦੇ 150 ਦੇ ਕਰੀਬ ਵਿਅਕਤੀ ਅਤੇ ਮਹਿਲਾਵਾਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈਆਂ। ਪਿੰਡ ਦੀ ਇਕਾਈ ਦੇ ਯੂਥ ਵਿੰਗ ਪ੍ਰਧਾਨ ਜਗਦੇਵ ਸਿੰਘ, ਪੰਚ ਹਰਜੀਤ ਸਿੰਘ, ਪੰਚ ਜਥੇਦਾਰ ਅਵਤਾਰ ਸਿੰਘ ਆਧਾਰਿਤ ਸਮੁੱਚੀ ਟੀਮ ਦੀ ਪ੍ਰੇਰਨਾ ਸਦਕਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਵਿਚ ਸ਼ਾਮਿਲ ਹੋਈਆਂ ਮਹਿਲਾਵਾਂ ਤੇ ਪੁਰਸ਼ਾਂ ਦਾ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਵਿਸ਼ੇਸ਼ ਸਨਮਾਨ ਕਰਦਿਆਂ ਪਾਰਟੀ ਅੰਦਰ ਸਵਾਗਤ ਕੀਤਾ ਗਿਆ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਸ ਮੌਕੇ ਪ੍ਰਧਾਨ ਜਗਦੇਵ ਸਿੰਘ, ਪੰਚ ਹਰਜੀਤ ਸਿੰਘ, ਪੰਚ ਜਥੇਦਾਰ ਅਵਤਾਰ ਸਿੰਘ ਆਦਿ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਤੇ ਪਿੰਡ ਦੇ ਵਿਕਾਸ ਕਾਰਜਾਂ ਵਿਚ ਪਾਰਟੀ ਦੀ ਪਿੰਡ ਦੀ ਇਕਾਈ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ, ਮੁਫ਼ਤ ਬਿਜਲੀ, ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਰੁਪਏ ਦੇਣ ਅਜਿਹੇ ਇਤਿਹਾਸਕ ਫ਼ੈਸਲੇ ਲਾਗੂ ਕਰਕੇ ਅਮਲੀ ਜਾਮਾ ਪਹਿਨਾਇਆ ਹੈ ਜਿਸ ਸਦਕਾ ‘ਆਪ’ 2027 ਦੀਆਂ ਚੋਣਾਂ ਵਿਚ ਮੁੜ ਤੋਂ ਸੂਬੇ ਦੀ ਵਾਗਡੋਰ ਸੰਭਾਲੇਗੀ। ਇਸ ਮੌਕੇ ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਰਨ ਬਲਜਿੰਦਰ ਕੌਰ, ਸਾਬਕਾ ਕਾਂਗਰਸੀ ਪੰਚ ਚਰਨਜੀਤ ਕੌਰ ਆਦਿ ਨੇ ‘ਆਪ’ ਵਿਚ ਸ਼ਾਮਿਲ ਹੁੰਦਿਆਂ ਮਾਨ ਸਰਕਾਰ ਦੀ ਭਰਵੀਂ ਤਾਰੀਫ਼ ਕੀਤੀ। ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ਨੇ ਵੀ ਇਸ ਮੌਕੇ ਆਪਣੇ ਵਿਚਾਰ ਰੱਖੇ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਜੈਨ, ਟਰੇਡ ਵਿੰਗ ਚੇਅਰਮੈਨ ਹਰਸ਼ ਜੈਨ, ਪ੍ਰਧਾਨ ਸਰਬਜੀਤ ਕੌਰ, ਸੈਕਟਰੀ ਕਵਲਜੀਤ ਕੌਰ, ਸਰਪੰਚ ਮਨਜੀਤ ਕੌਰ ਨਵੀਂ ਆਬਾਦੀ ਅਕਾਲਗੜ੍ਹ, ਪੰਚ ਸਵਿਤਾ ਮਲਹੋਤਰਾ, ਪ੍ਰਧਾਨ ਜਗਦੇਵ ਸਿੰਘ, ਪੰਚ ਹਰਜੀਤ ਸਿੰਘ, ਪੰਚ ਜਥੇਦਾਰ ਅਵਤਾਰ ਸਿੰਘ, ਹਰਦੀਪ ਸਿੰਘ ਦੀਪ, ਸਾਬਕਾ ਸਰਪੰਚ ਜਤਿੰਦਰਜੀਤ ਸਿੰਘ ਤਿੰਦੀ, ਭਵਨਦੀਪ ਸਿੰਘ ਗਰੇਵਾਲ, ਮਹਿੰਦਰ ਸਿੰਘ, ਸੂਬੇਦਾਰ ਨਿਰਮਲ ਸਿੰਘ ਸੁਧਾਰ ਵਾਲੇ, ਜਰਨੈਲ ਸਿੰਘ, ਤੇਜਾ ਸਿੰਘ ਸਮੇਤ ਆਪ ਦੀ 31 ਮੈਂਬਰੀ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਪਤਵੰਤੇ ਹਾਜ਼ਰ ਸਨ।