18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜਗਰਾਉਂ ਰੈਲੀ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ-ਬਰਮੀ, ਦੇਹੜਕਾ

ਅਜੀਤ ਡੈਸਕ 22-07-2026
ਜਗਰਾਉਂ, 21 ਜੁਲਾਈ (ਗੁਰਦੀਪ ਸਿੰਘ ਮਲਕ)- ਅੱਜ ਦੀ ਸਥਿਤੀ ਵਿਚ ਪੂਰਾ ਪੰਜਾਬ ਗੰਭੀਰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਸੰਕਟ ਵਿਚੋਂ ਲੰਘ ਰਿਹਾ ਹੈ। ਇਕ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਟੈਕਸ ਛੋਟਾਂ ਅਤੇ ਹੋਰ ਸਹੂਲਤਾਂ ਦੇ ਕੇ ਆਮ ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਅਤੇ ਆਸੁਰੱਖਿਆ ਦੀ ਮਾਰ ਵੱਲ ਧੱਕਿਆ ਜਾ ਰਿਹਾ ਹੈ। ਸਿੱਖਿਆ ਅਤੇ ਸਿਹਤ ਸਹੂਲਤਾਂ ਮਹਿੰਗੀਆਂ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਗੰਭੀਰ ਸੰਕਟ ਵੱਲ ਧਕੇਲ ਕੇ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ਾਂ ਵੱਲ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਸਰਕਾਰੀ ਖੇਤਰ ਨੂੰ ਕਮਜ਼ੋਰ ਕਰਕੇ ਸਰਕਾਰਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਚਮਕੌਰ ਸਿੰਘ ਬਰਮੀਂ ਨੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਜਗਰਾਉਂ ਵਿਖੇ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਖਿਲਾਫ਼ 27 ਜੁਲਾਈ ਨੂੰ ਜਗਰਾਉਂ (ਲੁਧਿਆਣਾ) ਵਿਖੇ ਇਕ ਵੱਡੀ ਕਾਨਫਰੰਸ ਕਰਕੇ ਲੋਕਾਂ ਨੂੰ ਜਾਗਰੂਕ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕੀਤਾ ਜਾਵੇਗਾ। ਪਾਰਟੀ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਹੁਕਮਰਾਜ ਦੇਹੜਕਾ ਨੇ ਦੱਸਿਆ ਕਿ ਬੇਰੁਜ਼ਗਾਰੀ ਵਧਣ ਨਾਲ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਹੇ ਹਨ ਅਤੇ ਬਜ਼ੁਰਗ ਮਾਂ ਪਿਓ ਵਿਰਧ ਆਸ਼ਰਮਾਂ ਵਿਚ ਰੁੱਲਣ ਲਈ ਮਜ਼ਬੂਰ ਹਨ। ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜੋ ਸੜਕਾਂ ’ਤੇ ਰੁੱਲਣ ਰਹੀ ਮਜ਼ਬੂਰ ਹਨ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ, ਅਵਤਾਰ ਸਿੰਘ ਗਗੜਾ, ਬਲਬੀਰ ਸਿੰਘ ਮਾਨ, ਪਰਮਜੀਤ ਸਿੰਘ ਚੂਹੜਚੱਕ, ਕਰਤਾਰ ਰਾਮ ਰਾਏਕੋਟ, ਹਰਮਿੰਦਰ ਸਿੰਘ ਨੇ ਮਜ਼ਦੂਰਾਂ ਲਈ ਘੱਟੋ ਘੱਟ ਤਨਖ਼ਾਹ 26000 ਰੁਪਏ ਪ੍ਰਤੀ ਮਹੀਨਾ ਦੀ ਮੰਗ ਕਰਦਿਆਂ ਅੱਠ ਘੰਟੇ ਡਿਊਟੀ ਦਾ ਹੱਕ ਬਰਕਰਾਰ ਰੱਖਣ ਲਈ ਕਿਹਾ। ਇਸ ਮੌਕੇ ਹਾਜ਼ਰ ਪ੍ਰੀਤਮ ਸਿੰਘ, ਮਲਕੀਤ ਸਿੰਘ, ਪਿਰਤਪਾਲ ਸਿੰਘ, ਤੇਜਾ ਸਿੰਘ ,ਬਲਵਿੰਦਰ ਸਿੰਘ, ਚਮਕੌਰ ਸਿੰਘ ਆਦਿ ਨੇ ਆਮ ਆਦਮੀ ਪਾਰਟੀ ਦੀ ਨਿਕੰਮੀ ਸਰਕਾਰ ਦੀ ਵਾਅਦਾ ਖਿਲਾਫੀ ਦਾ ਜਵਾਬ ਦੇਣ ਲਈ 27 ਜੁਲਾਈ ਦੀ ਜਗਰਾਉਂ ਰੈਲੀ ਨੂੰ ਕਾਮਯਾਬ ਕਰਨ ਲਈ ਪ੍ਰਣ ਕਰਦਿਆਂ ਸਮੂਹ ਸਹਿਯੋਗੀ ਸਾਥੀਆਂ ਤੇ ਜਥੇਬੰਦੀਆਂ ਨੂੰ ਇਸ ਰੈਲੀ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਆਰਥਿਕ ਬਲ ਦਿੰਦੀਆਂ ਹਨ- ਪ੍ਰਧਾਨ ਜਰਮਨ ਬੜੂੰਦੀ ਖੇਤੀਬਾੜੀ ਸਭਾ ਨੇ ਕਿਸਾਨਾਂ ਦੀ ਸੁਵ... ਅਗਲੀ ਖ਼ਬਰ ਹਠੂਰ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ’ਚ 6 ਮੁਲਜ਼ਮ ਕੀਤੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।