ਗੁਰੂਸਰ ਸੁਧਾਰ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼ ਜੈਨ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਆਪਣੇ ਕਾਰਜਕਾਲ ਦੌਰਾਨ ਹਲਕਾ ਰਾਏਕੋਟ ਅੰਦਰ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ‘ਆਪ’ ਆਗੂਆਂ ਨੇ ਵਿਧਾਇਕ ਹਾਕਮ ਸਿੰਘ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਬਤੌਰ ਵਿਧਾਇਕ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸ: ਹਾਕਮ ਸਿੰਘ ਨੇ ਪਿੰਡਾਂ, ਕਸਬਿਆਂ, ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਢਾਂਚੇ ਦੇ ਵਿਕਾਸ ਲਈ ਰਿਕਾਰਡ ਕਾਰਜ ਕਰਵਾਏ ਹਨ ਉੱਥੇ ਸਿੱਖਿਆ, ਸਿਹਤ, ਖੇਡਾਂ ਦੇ ਖੇਤਰ ਵਿਚ ਹਲਕਾ ਰਾਏਕੋਟ ਨੂੰ ਵੱਡੀ ਦੇਣ ਦਿੱਤੀ ਹੈ। ਪ੍ਰਧਾਨ ਰਮੇਸ਼ ਜੈਨ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਲੋਕਾਂ ਦੀ ਸੇਵਾ ਵਿਚ ਸਦਾ ਹਾਜ਼ਰ ਰਹਿਣ ਵਾਲੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਉਪਰ ਹਲਕਾ ਰਾਏਕੋਟ ਦੇ ਵੋਟਰਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਦੌਰਾਨ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਤੋਂ ਬਹੁਮਤ ਨਾਲ ਸਰਕਾਰ ਬਣਾਏਗੀ ਤੇ ਇਸ ਦੇ ਨਾਲ ਹੀ ਹਲਕਾ ਰਾਏਕੋਟ ਦੇ ਲੋਕ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੁੜ ਤੋਂ ਐੱਮ.ਐੱਲ.ਏ. ਚੁਣ ਕੇ ਪੰਜਾਬ ਵਿਧਾਨ ਸਭਾ ਅੰਦਰ ਭੇਜਣਗੇ। ਪ੍ਰਧਾਨ ਰਮੇਸ਼ ਜੈਨ ਤੇ ਪਰਮਿੰਦਰ ਸਿੰਘ ਰੱਤੋਵਾਲ ਨੇ ਇਹ ਵੀ ਕਿਹਾ ਕਿ ਸਰਕਾਰ ਦੇ ਰਹਿੰਦੇ ਕਾਰਜਕਾਲ ਦੌਰਾਨ ਵੀ ਹਲਕੇ ਅੰਦਰ ਵਿਕਾਸ ਦੀ ਰਫ਼ਤਾਰ ਨੂੰ ਵਿਧਾਇਕ ਹਾਕਮ ਸਿੰਘ ਠੇਕੇਦਾਰ ‘ਬਰੇਕਾਂ’ ਨਹੀਂ ਲੱਗਣ ਦੇਣਗੇ ਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਸਰਗਰਮ ਟੀਮ, ਆਗੂਆਂ, ਵਰਕਰਾਂ ਨੇ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਪੂਰਨ ਲਾਭ ਦਿਵਾਉਣ ਤੋਂ ਬਿਨਾਂ ਵਿਧਾਇਕ ਠੇਕੇਦਾਰ ਦੇ ਹੱਕ ਵਿਚ ਜ਼ੋਰਦਾਰ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।