19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਾਵਰਕਾਮ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ’ਚ 2 ਰੋਜ਼ਾ ਸਮੂਹਿਕ ਛੁੱਟੀ ਦਾ ਐਲਾਨ ਵਾਅਦੇ ਤੋਂ ਮੁਕਰਨ ’ਤੇ ਭੜਕੇ ਬਿਜਲੀ ਮੁਲਾਜ਼ਮ, ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਅਜੀਤ ਡੈਸਕ 22-07-2026
ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪਾਵਰਕਾਮ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ’ਤੇ ਰਾਏਕੋਟ ਮੰਡਲ ਦਫ਼ਤਰ ਸਮੇਤ ਉੱਪ ਮੰਡਲ ਦਫ਼ਤਰ ਰਾਏਕੋਟ, ਬੱਸੀਆਂ, ਰੂੰਮੀ ਅਤੇ ਲੱਖਾ ਦੇ ਬਿਜਲੀ ਮੁਲਾਜ਼ਮ 21 ਅਤੇ 22 ਜੁਲਾਈ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਚਲੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 2 ਜੁਲਾਈ 2026 ਨੂੰ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵਿੱਤੀ ਮੰਗਾਂ ਦੇ ਹੱਲ ਲਈ ਇੱਕ ਕਮੇਟੀ ਗਠਿਤ ਕਰਕੇ 31 ਜੁਲਾਈ 2026 ਤੱਕ ਮਸਲਿਆਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਕਮੇਟੀ ਨੂੰ 31 ਜੁਲਾਈ ਦੀ ਬਜਾਏ 2 ਮਹੀਨਿਆਂ ਦਾ ਸਮਾਂ ਦੇ ਦਿੱਤਾ ਗਿਆ, ਜਿਸ ਨੂੰ ਜਥੇਬੰਦੀਆਂ ਨੇ ਸਿਰੇ ਤੋਂ ਖਾਰਜ਼ ਕਰਦਿਆਂ ਰੋਸ ਵਜੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਦੇ ਸਕੇਲ ਲਾਗੂ ਕੀਤੇ ਜਾਣ, 1 ਜਨਵਰੀ 2016 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਤਰੱਕੀ ਉਪਰੰਤ ਵਿੱਤ ਸਰਕੂਲਰਾਂ ਦਾ ਲਾਭ ਅਤੇ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਤਰੱਕੀ ਉਪਰੰਤ ਆਪਸ਼ਨ ਦਾ ਹੱਕ ਦਿੱਤਾ ਜਾਵੇ।ਇਸ ਤੋਂ ਇਲਾਵਾ 18 ਫ਼ੀਸਦੀ ਡੀ.ਏ. ਦਾ ਬਕਾਇਆ ਅਤੇ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਜਾਰੀ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ, ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਤਰਲੋਚਨ ਸਿੰਘ ਸਰਕਲ ਪ੍ਰਧਾਨ ਟੀ.ਐੱਸ.ਯੂ, ਚਰਨਜੀਤ ਸਿੰਘ ਰਾਜੋਆਣਾ, ਅਮਨਦੀਪ ਸਿੰਘ ਸੰਘੇੜਾ, ਅਵਨਿੰਦਰਪਾਲ ਸਿੰਘ ਐੱਸ.ਐੱਸ.ਏ, ਮਨਜਿੰਦਰ ਸਿੰਘ ਸਰਕਲ ਆਗੂ, ਬਲਕਾਰ ਸਿੰਘ, ਸੁਰਿੰਦਰ ਕੌਰ, ਹਰਮਨਜੀਤ ਸਿੰਘ ਏਟਕ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਕਾਜੋਲ, ਪ੍ਰਨੀਤ ਕੌਰ ਐੱਮ.ਐੱਸ.ਯੂ, ਜਸਵੀਰ ਸਿੰਘ ਆਂਡਲੂ ਪ੍ਰਧਾਨ ਗਰਿੱਡ ਯੂਨੀਅਨ ਪੰਜਾਬ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਮੈਦਪੁਰੀ, ਝੂੰਦਾਂ ਵਲੋਂ ਸਮਰਥਨ ਨਾਲ ਪਾਰਟੀ ਮਜ਼ਬੂਤ ਹੋਈ- ਹਰਬੀਰ ਸਿੰਘ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਰੋਸ ਪ੍ਰਦਰਸ਼ਨ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।