20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਫੈੱਡਰੇਸ਼ਨ ਏਟਕ ਐਡਹਾਕ ਕਮੇਟੀ ਨੇ ਪਾਵਰਕਾਮ ਦੇ ਸੀ. ਐੱਮ. ਡੀ ਬਸੰਤ ਗਰਗ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 22-07-2026
ਭੂੰਦੜੀ, 21 ਜੁਲਾਈ (ਕੁਲਦੀਪ ਸਿੰਘ ਮਾਨ)- 66 ਕੇ.ਵੀ. ਸਬ-ਸਟੇਸ਼ਨ ਗਿੱਦੜਵਿੰਡੀ ਦੇ ਉਦਘਾਟਨ ਮੌਕੇ ਪੰਜਾਬ ਦੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਪਾਵਰਕਾਮ ਦੇ ਸੀ.ਐੱਮ.ਡੀ ਬਸੰਤ ਗਰਗ ਵਲੋਂ ਸਬ-ਸਟੇਸ਼ਨ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਇਸ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਇਲਾਕੇ ਨੂੰ ਨਿਰਵਿਘਨ ਅਤੇ ਬਿਹਤਰ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਕਿਸਾਨਾਂ ਅਤੇ ਖ਼ਪਤਕਾਰਾਂ ਨੂੰ ਵੱਡਾ ਲਾਭ ਹੋਵੇਗਾ। ਉਦਘਾਟਨ ਸਮਾਗਮ ਦੌਰਾਨ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ (ਏਟਕ) ਐਡਹਾਕ ਕਮੇਟੀ ਦੇ ਆਗੂ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੇ ਨੁਮਾਇੰਦਿਆਂ ਨੇ ਪਾਵਰਕਾਮ ਦੇ ਸੀ.ਐੱਮ.ਡੀ. ਬਸੰਤ ਗਰਗ ਨੂੰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਜਸਪਾਲ ਸਿੰਘ, ਜਰਨੈਲ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ। ਸੀ.ਐੱਮ.ਡੀ ਬਸੰਤ ਗਰਗ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਾਜਬ ਮੰਗਾਂ ’ਤੇ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਵਿਚ ਵਿਸਥਾਰ ਨਾਲ ਵਿਚਾਰ-ਚਰਚਾ ਕਰਕੇ ਜਲਦ ਯੋਗ ਫ਼ੈਸਲਾ ਲਿਆ ਜਾਵੇਗਾ।ਇਸ ਮੌਕੇ ਬੋਰਡ ਮੈਂਬਰ (ਵੰਡ) ਇੰਦਰਪਾਲ ਸਿੰਘ, ਚੀਫ ਇੰਜੀਨੀਅਰ ਕੇਂਦਰੀ ਜ਼ੋਨ ਜਗਦੇਵ ਸਿੰਘ ਹਾਂਸ, ਚੀਫ ਇੰਜੀਨੀਅਰ (ਪੀ.ਐੱਡ.ਐੱਮ) ਪਰਮਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਜਥੇਬੰਦੀ ਵਲੋਂ ਮੁਨੀਸ਼ ਕੁਮਾਰ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਪ੍ਰਭਜੋਤ ਸਿੰਘ, ਕੁਲਜਿੰਦਰ ਸਿੰਘ, ਬਲਜੀਤ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ ਦੇ ਵਿਸਤਾਰ ਅਤੇ ਉਡਾਣਾਂ ਦਾ ਮੁੱਦਾ ਰਾਜ ਸਭਾ ’ਚ ਗੂੰਜਿਆ ਅਗਲੀ ਖ਼ਬਰ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਫ਼ਲਾਂ-ਸਬਜ਼ੀਆਂ ਦੇ ਪੌਸ਼ਟਿਕ ਮਹੱਤਵ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।