20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਇਲਾਕੇ ਦੀ ਸੰਗਤ ਨੇ ਬਾਬਾ ਘਾਲਾ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 22-07-2026
ਹਠੂਰ, 21 ਜੁਲਾਈ (ਜਸਵਿੰਦਰ ਸਿੰੰਘ ਛਿੰਦਾ)- ਪਿੰਡ ਮਾਣੂੰਕੇ ਵਿਖੇ ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 104ਵੇਂ ਜਨਮ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਸਫ਼ਲਤਾ ਪੂਰਬਕ ਸੰਪੂਰਨ ਹੋਏ ਪੰਜ ਰੋਜ਼ਾ ਧਾਰਮਿਕ ਸਮਾਗਮ ਦੀ ਸਮਾਪਤੀ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਲੈਂਡ ਮਾਰਗੇਜ਼ ਬੈਂਕ ਲੁਧਿਆਣਾ ਦੇ ਚੇਅਰਮੈਨ ਅਤੇ ਪਿੰਡ ਮਾਣੂੰਕੇ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ ਦੀ ਅਗਵਾਈ ਵਿਚ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦਾ ਧਾਰਮਿਕ, ਸਮਾਜਿਕ ਕਾਰਜਾਂ ਵਿਚ ਹਮੇਸ਼ਾਂ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਇਨ੍ਹਾਂ ਸਮਾਗਮਾਂ ’ਚ ਸ਼ਾਮਿਲ ਸਮੂਹ ਸੰਗਤਾਂ, ਸੇਵਾਦਾਰਾਂ, ਪਾਠੀ ਸਿੰਘ, ਰਾਗੀ, ਢਾਡੀ, ਕਵੀਸ਼ਰ ਜੱਥਿਆਂ, ਸਮੂਹ ਮਹਾਂਪੁਰਸ਼ਾਂ, ਸਿੰਘ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਿਹਰ ਸਿੰਘ, ਬਾਬਾ ਹਰੀ ਸਿੰਘ, ਭਾਈ ਗੇਜਾ ਸਿੰਘ ਨਾਨਕਸਰ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੋਰਾ ਸਿੰਘ, ਭਾਈ ਸਤਨਾਮ ਸਿੰਘ, ਗ੍ਰੰਥੀ ਭਾਈ ਗੁਰਦੀਪ ਸਿੰਘ, ਭਾਈ ਚਮਕੌਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੱਖੂਪੁਰ ’ਚ ਟਿਊਬਵੈੱਲ ਦਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਉਦਘਾਟਨ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ਦੇ ਵਿਸਤਾਰ ਅਤੇ ਉਡਾਣਾਂ ਦਾ ਮੁੱਦਾ ਰਾਜ ਸਭਾ ’ਚ ਗੂੰਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।