15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫ਼ਾਈ ਸੇਵਕ ਯੂਨੀਅਨ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

ਅਜੀਤ ਡੈਸਕ 27-07-2026
ਜਗਰਾਉਂ, 26 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਕਿਸਾਨ ਮਜ਼ਦੂਰ ਇਨਸਾਫ਼ ਪਬੰਦ, ਧਾਰਮਿਕ, ਸਮਾਜਿਕ ਅਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵਲੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ’ਤੇ ਬਰਨਾਲ, ਖੰਨਾ ਅਤੇ ਪਟਿਆਲਾ ਵਿਚ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਰੋਸ ਵਜੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਫ਼ਾਈ ਸੇਵਕ ਯੂਨੀਵਾਨ ਦੇ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਅਸੀਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਸੀ, ਇਸ ਸੰਘਰਸ਼ ਲਈ ਸਾਨੂੰ ਪੰਜਾਬ ਸਰਕਾਰ ਨੇ ਮਜਬੂਰ ਕੀਤਾ। ਉਨ੍ਹਾਂ ਸਾਰੀਆਂ ਜਥੇਬੰਦੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਪੁਲਿਸ ਅਫ਼ਸਰਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਪਿਛਲੀ ਖ਼ਬਰ ਹਸਪਤਾਲ ਡਕੈਤੀ ਕਾਂਡ ਸੁਲਝਿਆ: ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ, ਦੋ ਮੁਲਜ਼ਮ ਅਜੇ ਵੀ ਫ਼ਰਾਰ ਅਗਲੀ ਖ਼ਬਰ ਗ਼ਰੀਬਾਂ ਉੱਪਰ ਕੀਤੇ ਗਏ ਜ਼ੁਲਮਾਂ ਦਾ 2027 ਚੋਣਾਂ ’ਚ ਲੋਕ ਹਿਸਾਬ ਚੁੱਕਦਾ ਕਰਨਗੇ- ਬਹੁਜਨ ਸਮਾਜ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।