14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪਿੰਡ ਤਲਵੰਡੀ ਖੁਰਦ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੇ ਜੱਥੇ ਨੂੰ ਨੰਬਰਦਾਰ ਸਰਾਂ ਤਲਵੰਡੀ ਨੇ ਕੀਤਾ ਰਵਾਨਾ

ਅਜੀਤ ਡੈਸਕ 27-07-2026
ਚੌਂਕੀਮਾਨ, 26 ਜੁਲਾਈ (ਤੇਜਿੰਦਰ ਸਿੰਘ ਚੱਢਾ) ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸ਼ਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪਿੰਡ ਤਲਵੰਡੀ ਖੁਰਦ ਤੋਂ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੇ ਦਿਸ਼ਾ ਨਿਰਦੇਸ ਤਹਿਤ ‘ਆਪ’ ਦੇ ਸੀਨੀਅਰ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਵੱਲੋਂ ਸੰਗਤਾਂ ਦੇ ਜੱਥੇ ਨੂੰ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੇ ਸਮੂਹ ਨਗਰ ਨਿਵਾਸੀਆਂ ਵਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਜੋ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਮੁਫ਼ਤ ਕਰਵਾ ਰਹੇ ਹਨ। ਇਸ ਮੌਕੇ ਨੰਬਰਦਾਰ ਸਿੰਗਾਰਾ ਸਿੰਘ, ਮਾ: ਗੁਰਸਰਨ ਸਿੰਘ, ਅੰਗਰੇਜ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਮਨਦੀਪ ਸਿੰਘ ਸਨੀ ਜੌਹਲ, ਧਨਰਾਜ ਸਿੰਘ, ਜਸਕਰਨ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੁਖਜਤਿ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਬਾਬਾ ਸੰਤ ਰਾਮ ਦੀ ਕੁਟੀਆ ’ਤੇ ਚੌਲਾਂ ਦਾ ਭੰਡਾਰਾ ਲਗਾਇਆ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 79ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।