14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਾਰਗਿਲ ਵਿਜੇ ਦਿਵਸ ’ਤੇ ਸ਼ਿਵਾਲਿਕ ਮਾਡਲ ਸਕੂਲ ’ਚ ਸਮਾਗਮ

ਅਜੀਤ ਡੈਸਕ 27-07-2026
ਜਗਰਾਉਂ, 26 ਜੁਲਾਈ (ਵਿਨੋਦ ਕੁਮਾਰ)-ਕਾਰਗਿਲ ਯੁੱਧ ਵਿੱਚ ਭਾਰਤ ਦੀ ਇਤਿਹਾਸਕ ਜਿੱਤ ਨੂੰ ਸਮਰਪਿਤ ਕਾਰਗਿਲ ਵਿਜੇ ਦਿਵਸ ਦੇ ਮੌਕੇ ’ਤੇ ਸ਼ਿਵਾਲਿਕ ਮਾਡਲ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਲਾਸ ਪੰਜਵੀਂ ਦੇ ਵਿਦਿਆਰਥੀਆਂ ਨੇ ਇੱਕ ਭਾਵਪੂਰਨ ਨਾਟਕ ਪੇਸ਼ ਕਰਕੇ ਦੇਸ਼ ਦੇ ਵੀਰ ਸੈਨਿਕਾਂ ਦੇ ਅਦਮਯ ਸਾਹਸ, ਸ਼ੌਰਯ ਅਤੇ ਬਲਿਦਾਨ ਨੂੰ ਨਮਨ ਕੀਤਾ। ਆਪਣੇ ਸ਼ਾਨਦਾਰ ਅਭਿਨੈ ਰਾਹੀਂ ਵਿਦਿਆਰਥੀਆਂ ਨੇ ਸੈਨਿਕਾਂ ਦੀ ਬਹਾਦਰੀ, ਸਾਹਸ ਅਤੇ ਦੇਸ਼ ਪ੍ਰਤੀ ਸਮਰਪਣ ਦੀ ਸਜੀਵ ਝਲਕ ਪੇਸ਼ ਕੀਤੀ। ਇਸ ਮੌਕੇ ਕਲਾਸ ਸੱਤਵੀਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਵੀਰ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਭਾਵਪੂਰਨ ਭਾਸ਼ਣ ਪੇਸ਼ ਕੀਤਾ। ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਡਾਇਰੈਕਟਰ ਸ਼੍ਰੀ ਡੀ.ਕੇ. ਸ਼ਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਦੇ ਜੋਸ਼, ਉਤਸ਼ਾਹ ਅਤੇ ਸ਼ਾਨਦਾਰ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਤੇ ਨਾਟਕ ਨੌਜਵਾਨ ਪੀੜ੍ਹੀ ਦੇ ਮਨਾਂ ਵਿੱਚ ਦੇਸ਼ ਦੇ ਵੀਰ ਸੈਨਿਕਾਂ ਪ੍ਰਤੀ ਸਤਿਕਾਰ, ਕ੍ਰਿਤਜਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕਾਰਗਿਲ ਯੁੱਧ ਦੇ ਵੀਰ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।
ਪਿਛਲੀ ਖ਼ਬਰ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਸੋਹਲ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 21 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਪਿੰਡ ਪੋਨਾ ਵਿਖੇ ਬਾਬਾ ਸੰਤ ਰਾਮ ਦੀ ਕੁਟੀਆ ’ਤੇ ਚੌਲਾਂ ਦਾ ਭੰਡਾਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।