07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰਾਜੋਆਣਾ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਅਜੀਤ ਡੈਸਕ 30-07-2026
ਹਲਵਾਰਾ, 29 ਜੁਲਾਈ (ਮਨਦੀਪ ਸਿੰਘ ਉੱਭੀ) ਰਾਜੋਆਣਾ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸਹਿਮਤੀ ਅਤੇ ਭਾਈਚਾਰਕ ਮਾਹੌਲ ਵਿਚ ਸਰਬਸੰਮਤੀ ਨਾਲ ਸੰਪੰਨ ਹੋਈ। ਪਿੰਡ ਵਾਸੀਆਂ ਅਤੇ ਸਭਾ ਦੇ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੂਹ ਕਮੇਟੀ ਦੀ ਚੋਣ ਕਰਦਿਆਂ ਏਕਤਾ, ਭਾਈਚਾਰੇ ਅਤੇ ਆਪਸੀ ਸਾਂਝ ਦਾ ਵਿਲੱਖਣ ਸੁਨੇਹਾ ਦਿੱਤਾ। ਚੋਣ ਦੌਰਾਨ ਜਸਵੀਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਹਰਮੀਤ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸਤਨਾਮ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ ਅਤੇ ਦਰਸ਼ਨ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਬੈਂਕ ਦੇ ਸਕੱਤਰ ਪ੍ਰਭਜੋਤ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ (ਗੋਪੀ), ਸਾਬਕਾ ਸਰਪੰਚ ਜਗਦੀਪ ਸਿੰਘ, ਤੇਜਿੰਦਰ ਸਿੰਘ ਨੱਤ, ਜਸਵੀਰ ਸਿੰਘ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਰਹੇ। ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਨੇ ਸਭਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਦਰਸ਼ੀ ਅਤੇ ਇਮਾਨਦਾਰ ਢੰਗ ਨਾਲ ਕੰਮ ਕਰਦਿਆਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਸਹਿਕਾਰੀ ਸਭਾ ਦੀ ਤਰੱਕੀ ਅਤੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਸਮਰਪਣ ਨਾਲ ਕਾਰਜ ਕਰੇਗੀ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਸੀ ਸਹਿਯੋਗ ਅਤੇ ਮਿਲਜੁਲ ਨਾਲ ਸਭਾ ਦੇ ਸਰਵਪੱਖੀ ਵਿਕਾਸ ਲਈ ਪ੍ਰਭਾਵਸ਼ਾਲੀ ਯੋਗਦਾਨ ਪਾਏਗੀ।
ਪਿਛਲੀ ਖ਼ਬਰ ਜੀ.ਐੱਚ.ਜੀ ਅਕੈਡਮੀ ਖੰਡੂਰ ਨੇ ਜ਼ੋਨ ਪੱਧਰੀ ਅੰਡਰ-17 ਖੋ-ਖੋ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕੀਤਾ ਪ੍ਰਿੰਸੀਪਲ ਸ੍ਰ... ਅਗਲੀ ਖ਼ਬਰ ਪ੍ਰਭ ਆਸਰਾ ਨਿਆਸਰਿਆਂ ਦੇ ਘਰ ਫੇਰੂਰਾਈ ਵਿਖੇ ਮੰਦਬੁੱਧੀ ਨੌਜਵਾਨ ਨੂੰ ਨਵਾਂ ਜੀਵਨ ਮਿਲਿਆ ਤਰਸਯੋਗ ਜੀਵਨ ਬਤੀਤ ਕਰ ਰਹੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।