07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜੀ.ਐੱਚ.ਜੀ ਅਕੈਡਮੀ ਖੰਡੂਰ ਨੇ ਜ਼ੋਨ ਪੱਧਰੀ ਅੰਡਰ-17 ਖੋ-ਖੋ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕੀਤਾ ਪ੍ਰਿੰਸੀਪਲ ਸ੍ਰੀਮਤੀ ਨੀਨਾ ਵਰਮਾ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਤੇ ਸਨਮਾਨ ਕੀਤਾ

ਅਜੀਤ ਡੈਸਕ 30-07-2026
ਜੋਧਾਂ, 29 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜੀ.ਐੱਚ.ਜੀ ਅਕੈਡਮੀ, ਖੰਡੂਰ ਨੇ ਭਨੋਹੜ ਵਿਖੇ ਆਯੋਜਿਤ ਜ਼ੋਨ ਪੱਧਰੀ ਅੰਡਰ-17 ਖੋ-ਖੋ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜੇਤੂ ਟੀਮ ਵਿਚ ਦਮਨਪ੍ਰੀਤ ਸਿੰਘ, ਹਰਤਰਨਜੀਤ ਸਿੰਘ, ਮਨਜੋਤ ਸਿੰਘ, ਜਸਕਰਨ ਸਿੰਘ, ਸੁਖਪ੍ਰੀਤ ਸਿੰਘ, ਗੁਰਕਰਨਵੀਰ ਸਿੰਘ, ਪ੍ਰਭਕੀਰਤ ਸਿੰਘ, ਗੁਰਮਨ ਸਿੰਘ, ਅਮਰਜੀਤ ਸਿੰਘ, ਮਨਰਾਜ ਸਿੰਘ, ਬਲਰਾਜ ਸਿੰਘ ਅਤੇ ਗੁਰਕਰਮਨ ਸਿੰਘ (ਸਾਰੇ ਜਮਾਤ ਅੱਠਵੀਂ ਦੇ ਵਿਦਿਆਰਥੀ) ਸ਼ਾਮਿਲ ਸਨ। ਖਿਡਾਰੀਆਂ ਨੇ ਸ਼ਾਨਦਾਰ ਟੀਮ ਵਰਕ ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਇਹ ਉਪਲੱਬਧੀ ਹਾਸਲ ਕੀਤੀ। ਟੀਮ ਨੂੰ ਇੰਦਰਜੀਤ ਸਿੰਘ ਨੇ ਕੋਚਿੰਗ ਦਿੱਤੀ। ਉਨ੍ਹਾਂ ਦੀ ਮਿਹਨਤ, ਸਮਰਪਣ, ਹੌਂਸਲਾ-ਅਫ਼ਜਾਈ ਅਤੇ ਸੁਚੱਜੀ ਸਿਖਲਾਈ ਨੇ ਟੀਮ ਦੀ ਇਸ ਕਾਮਯਾਬੀ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਨਾ ਵਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਟੀਮ ਭਾਵਨਾ ਦੀ ਭਰਪੂਰ ਪ੍ਰਸੰਸਾ ਕੀਤੀ। ਉਨ੍ਹਾਂ ਨੇ ਕੋਚ ਇੰਦਰਜੀਤ ਸਿੰਘ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਖੇਡਾਂ ਦੇ ਖੇਤਰ ਵਿਚ ਨਵੀਂਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥੀ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਸਦਕਾ ਭਵਿੱਖ ਵਿਚ ਵੀ ਸਕੂਲ ਦਾ ਨਾਂਅ ਇਸੇ ਤਰ੍ਹਾਂ ਰੌਸ਼ਨ ਕਰਦੇ ਰਹਿਣਗੇ। ਜੀ.ਐੱਚ.ਜੀ. ਅਕੈਡਮੀ, ਖੰਡੂਰ ਦੇ ਸਮੂਹ ਸਟਾਫ਼ ਨੇ ਇਸ ਸ਼ਾਨਦਾਰ ਉਪਲਬਧੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਟੀਮ ਨੂੰ ਭਵਿੱਖ ਦੀਆਂ ਪ੍ਰਤੀਯੋਗਤਾਵਾਂ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ * ਡਾ: ਅਭਿਸ਼ੇਕ ਸਿੰਗਲਾ ਤੇ ਡਾ: ਬਲਵਿੰਦਰ ਸਿੰਘ ਨੇ 2... ਅਗਲੀ ਖ਼ਬਰ ਰਾਜੋਆਣਾ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।