02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦਾਖੇ ਵਿਚ ਫੇਰੀ ਪਾ ਕੇ ਜਸਕਰਨ ਸਿੰਘ ਦਿਉਲ ਨੂੰ ਥਾਪੜਾ ਦਿੱਤਾ

ਅਜੀਤ ਡੈਸਕ 31-07-2026
ਚੌਂਕੀਮਾਨ, 30 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਛੱਜਾਵਾਲ (ਸਾਬਕਾ ਸਰਪੰਚ) ਤੇ ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੂੰ ਮਾਣਯੋਗ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਜਿਸ ਨਾਲ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦਾਖੇ ਵਿਚ ਫੇਰੀ ਪਾ ਕੇ ਜਸਕਰਨ ਸਿੰਘ ਦਿਉਲ ਨੂੰ ਥਾਪੜਾ ਦਿੱਤਾ ਤੇ ਸਮੁੱਚੀ ਲੀਡਰਸਿੱਪ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ ਗਈ। ਉਨ੍ਹਾਂ ਕਿਹਾ ਕਿ ਜਸਕਰਨ ਸਿੰਘ ਦਿਉਲ ਜਲਦੀ ਹੀ ਹਲਕੇ ਦਾਖੇ ਦੇ ਪਿੰਡਾਂ ਦਾ ਦੌਰਾ ਕਰਨਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ। ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਸੂਬੇ ਦੇ ਲੋਕ ਡੱਟ ਕੇ ਅਕਾਲੀ ਦਲ ਨਾਲ ਖੜ੍ਹੇ ਹਨ ਤੇ 2027 ਵਿਚ ਵਿਚ ਸੂਬੇ ਦੀ ਵਾਂਗਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਦੇਣਗੇ।
ਪਿਛਲੀ ਖ਼ਬਰ ਐੱਸ.ਜੀ.ਜੀ. ਸਕੂਲ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਲਗਾਏ ਬੂਟੇ ਅਗਲੀ ਖ਼ਬਰ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।