02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐੱਸ.ਜੀ.ਜੀ. ਸਕੂਲ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਲਗਾਏ ਬੂਟੇ

ਅਜੀਤ ਡੈਸਕ 31-07-2026
ਰਾਏਕੋਟ, 30 ਜੁਲਾਈ (ਸੁਸ਼ੀਲ)-ਸਥਾਨਕ ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਵਿਖੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ ਦੀ ਨਿਗਰਾਨੀ ਵਿੱਚ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਹੋਇਆਂ ਬੱਚਿਆਂ ਅਤੇ ਸਕੂਲ ਸਟਾਫ ਵੱਲੋਂ 50 ਵੱਖ-ਵੱਖ ਤਰ੍ਹਾਂ ਦੇ ਬੂਟੇ ਸਕੂਲ ਵਿੱਚ ਲਗਾਏ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਚਾਹਲ ਨੇ ਦੱਸਿਆ ਕਿ ਬੂਟੇ ਲਗਾਉਣ ਦੀ ਮੁਹਿੰਮ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਕਾਫੀ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ। ਉਨ੍ਹਾਂ ਕਿਹਾ ਰੁੱਖ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹੈ। ਅੱਜ ਦੀ ਤੇਜ਼ੀ ਨਾਲ ਬਦਲਦੀ ਦੁਨੀਆਂ ਵਿੱਚ ਅਸੀਂ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਖਰਾਬ ਕਰਦੇ ਜਾ ਰਹੇ ਹਾਂ ਜਿਸ ਦਾ ਨਤੀਜਾ ਸਾਡੀਆ ਆਉਣ ਵਾਲਿਆ ਨਸਲਾਂ ਨੂੰ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਕਿ ਨਵੇਂ ਰੁੱਖ ਤੇ ਬੂਟੇ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਅਸੀਂ ਆਪਣੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਤੰਦਰੁਸਤ ਰੱਖ ਸਕੀਏ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ, ਵਾਇਸ ਪਿੰਸੀਪਲ ਸੁਨੀਲ ਸ਼ਰਮਾਂ, ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਅੱਗਰਵਾਲ , ਰਾਜ ਕੁਮਾਰ (ਰਾਜੂ), ਨੀਰਜ ਗੁਪਤਾ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਦਾਖਾ ’ਚ ਹੋਏ ਵੱਡੇ ਵਿਕਾਸ ਕਾਰਜਾਂ ਨਾਲ ਹਲਕੇ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ-ਡਾ: ਕੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦਾਖੇ ਵਿਚ ਫੇਰੀ ਪਾ ਕੇ ਜਸਕਰਨ ਸਿੰਘ ਦਿਉਲ ਨੂੰ ਥਾਪੜਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।