02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਧਾਇਕ ਇਯਾਲੀ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ’ਤੇ ਪਰਚੇ ਦਰਜ ਕਰਨਾ ਸਰਕਾਰ ਦੀ ਬੌਖਲਾਹਟ-ਰਾਜੀਵ ਲਵਲੀ

ਅਜੀਤ ਡੈਸਕ 01-08-2026

ਜਗਰਾਉਂ, 31 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਜਗਰਾਉਂ ਦੇ ਮੁੱਖ ਸੇਵਾਦਾਰ ਰਾਜੀਵ ਲਵਲੀ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਗਏ ਰੋਸ ਮਾਰਚ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਪਾਰਟੀ ਦੇ ਹੋਰ ਆਗੂਆਂ ਅਤੇ ਕਰੀਬ ਤਿੰਨ ਹਜ਼ਾਰ ਅਣਪਛਾਤੇ ਸਿੱਖਾਂ ਅਤੇ ਸਮਰਥਕਾਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰੀ ਹੱਕਾਂ ਦਾ ਘਾਣ ਅਤੇ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸੰਵਿਧਾਨਕ ਅਤੇ ਲੋਕਤੰਤਰੀ ਹੱਕਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਪਰਚਿਆਂ ਦੇ ਡਰ ਨਾਲ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਸੱਤ੍ਹਾ ਧਿਰ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਘਬਰਾ ਚੁੱਕੀ ਹੈ ਅਤੇ ਅਜਿਹੀਆਂ ਕੋਝੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਰੋਸ ਪ੍ਰਗਟ ਕਰਨਾ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ, ਪਰ ਅੱਜ ਉਸ ਹੱਕ ਨੂੰ ਪਰਚਿਆਂ, ਧੱਕੇਸ਼ਾਹੀ ਅਤੇ ਦਮਨਕਾਰੀ ਕਾਰਵਾਈਆਂ ਰਾਹੀਂ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਥਕੰਡੇ ਨਾ ਪਹਿਲਾਂ ਕਦੇ ਲੋਕਾਂ ਦੀ ਆਵਾਜ਼ ਨੂੰ ਦਬਾ ਸਕੇ ਹਨ ਅਤੇ ਨਾ ਹੀ ਅੱਗੇ ਕਦੇ ਦਬਾ ਸਕਣਗੇ।

ਪਿਛਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਨੇ ਖੋ-ਖੋ ’ਚ ਕੀਤਾ ਸੋਨ ਤਗਮਾ ਪ੍ਰਾਪਤ ਅਗਲੀ ਖ਼ਬਰ ਐੱਸ. ਸੀ./ਬੀ. ਸੀ. ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਲਗਾਇਆ ਕੇਡਰ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।