02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬ੍ਰਿਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 01-08-2026
ਈਸੜੂ, 31 ਜੁਲਾਈ (ਬਲਵਿੰਦਰ ਸਿੰਘ)-ਬ੍ਰਿਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਵਿਗਿਆਨ ਪ੍ਰਦਰਸ਼ਨੀ ਅਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਪੇਸ਼ ਕੀਤੇ ਗਏ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਭਾਗ ਲਿਆ। ਸੀਨੀਅਰ ਕਲਾਸ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਐਕਟ ਵੀ ਪੇਸ਼ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਵੱਲੋਂ ਟੈਕਨਾਲੋਜੀ, ਸਮਾਰਟ ਸਿਟੀ, ਏਅਰ ਪਿਊਰੀਫਾਇਰ, ਚੰਦਰਯਾਨ-3, ਵਰਖਾ ਦੇ ਪਾਣੀ ਦੀ ਸੰਭਾਲ (ਰੇਨ ਵਾਟਰ ਹਾਰਵੈਸਟਿੰਗ), ਜਲ ਚੱਕਰ, ਜਵਾਲਾਮੁਖੀ ਅਤੇ ਮਨੁੱਖੀ ਸਰੀਰ ਪ੍ਰਣਾਲੀ ਆਦਿ ਵਿਸ਼ਿਆਂ ‘ਤੇ ਸ਼ਾਨਦਾਰ ਕਾਰਜਸ਼ੀਲ ਮਾਡਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਵਿਗਿਆਨਕ ਸੋਚ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਵਿਗਿਆਨ ਪ੍ਰਦਰਸ਼ਨੀ ਵਿਚ ਜਮਾਤ ਅੱਠਵੀਂ ਦੀ ਵਿਦਿਆਰਥਣ ਜੋਬਨਪ੍ਰੀਤ ਕੌਰ ਨੇ ਪਹਿਲਾ ਸਥਾਨ, ਜਮਾਤ ਨੌਵੀਂ ਦੀ ਸਹਿਜਪ੍ਰੀਤ ਕੌਰ ਨੇ ਦੂਜਾ ਅਤੇ ਜਮਾਤ ਅੱਠਵੀਂ ਦੇ ਬਵਨੀਤ ਸਿੰਘ ਅਤੇ ਕੁਲਬੀਰ ਸਿੰਘ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਮੈਡਲ ਵੀ ਦਿੱਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਲੁਧਿਆਣਾ ਦਿਹਾਤੀ ਕਾਂਗਰਸ ਦੀ ਮੀਟਿੰਗ ਲੁਧਿਆਣਾ ਵਿਖੇ 6 ਨੂੰ-ਕੈਪਟਨ ਸੰਧੂ ਅਗਲੀ ਖ਼ਬਰ ਡਾ. ਕੰਗ ਨੇ ਜਸਵਿੰਦਰ ਵਿਰਕ ਨੂੰ ‘ਆਪ’ ਦੇ ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਬਣਨ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।