02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਪੂਰਨ ਸਮਰਥਨ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰਨਾ ਬੇਹੱਦ ਮਾੜਾ, ਬਰਨਾਲਾ ਘਟਨਾ ਦੀ ਕੀਤੀ ਸਖ਼ਤ ਸ਼ਬਦਾਂ ’ਚ ਨਿਖੇਧੀ

ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬਾ) ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ. ਆਰ.

ਜਗਰਾਉਂ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਪੂਰਨ ਸਮਰਥਨ ਕਰਨ ਸਮੇਂ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਅਕਾਲੀ ਆਗੂ। ਅਜੀਤ ਤਸਵੀਰ 02-08-2026
ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬਾ) ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਵੱਲੋਂ ਰਾਜ ਦੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨਾ ਬੇਹੱਦ ਮਾੜਾ ਅਤੇ ਮੰਦਭਾਗਾ ਵਤੀਰਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਹੋਈ ਕੁੱਟਮਾਰ ਦੀ ਕਰੜੇ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ । ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਅਤੇ ਬਰਨਾਲਾ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਅਕਾਲੀ ਦਲ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਤਿੱਖੇ ਹਮਲੇ ਕੀਤੇ। ਇਸ ਮੌਕੇ ਦੀਪਇੰਦਰ ਸਿੰਘ ਭੰਡਾਰੀ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ ਹਰ ਵਰਗ ਦੇ ਮੁਲਾਜ਼ਮ ਪ੍ਰੇਸ਼ਾਨ ਹਨ ਅਤੇ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਧਰਨੇ ਦੇਣ ਲਈ ਮਜ਼ਬੂਰ ਹਨ। ਹਰਦੇਵ ਸਿੰਘ ਬੌਬੀ ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ ਨੇ ਕਿਹਾ ਕਿ ਸਰਕਾਰ ਦੇ ਅਖੌਤੀ ਬਦਲਾਅ ਦੀ ਪੋਲ ਖੁੱਲ੍ਹ ਚੁੱਕੀ ਹੈ।| ਮੁਲਾਜ਼ਮਾਂ ਦੀਆਂ ਸੁਣਵਾਈਆਂ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦਵਿੰਦਰਜੀਤ ਸਿੰਘ ਸਿੱਧੂ ਕੌਂਸਲਰ ਨੇ ਕਿਹਾ ਕਿ ਸਫ਼ਾਈ ਸੇਵਕ ਸਾਡੇ ਸਮਾਜ ਦਾ ਅਹਿਮ ਅੰਗ ਹਨ।| ਸਰਕਾਰ ਨੂੰ ਤੁਰੰਤ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਦੀਸ਼ਰ ਸਿੰਘ ਭੋਲਾ, ਗਗਨਦੀਪ ਸਿੰਘ ਵਾਹੀਆ, ਕੁਲਪ੍ਰੀਤ ਸਿੰਘ ਰਿੰਕੂ ਤੇ ਅਮਨਦੀਪ ਸਿੰਘ ਟਿੰਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਿੰਗਜ਼ ਵਿਲਾ ਰਿਜੋਰਟਸ ਵਿਖੇ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੀਵਿਊ ਮੀਟਿੰਗ ਨੂੰ ਸੰਬੋਧਨ ਕਰਨਗ... ਅਗਲੀ ਖ਼ਬਰ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ * ਕੈਬਨਿਟ ਮੰਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।